ਮਾਤਾ ਗੁਜਰੀ ਪਬਲਿਕ ਸਕੂਲ ’ਚ ਸਾਲਾਨਾ ਸਮਾਗਮ ਦਾ ਸ਼ਾਨਦਾਰ ਆਗਾਜ਼
ਜਲਾਲਾਬਾਦ, 4 ਨਵੰਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਦੀ ਸ਼ੁਰੂਆਤ ਉਤਸ਼ਾਹ ਅਤੇ ਧੂਮਧਾਮ ਨਾਲ ਕੀਤੀ ਗਈ। ਸਮਾਗਮ ਦਾ ਆਗਾਜ਼ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਕੀਤਾ ਗਿਆ, ਜਿਨ੍ਹਾਂ ਨੇ ਆਪਣੀਆਂ ਮਨਮੋਹਕ ਅਤੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਤੇ ਹੁਨਰ ਦੇ ਜੌਹਰ ਦਿਖਾ ਕੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ।
ਜਲਾਲਾਬਾਦ, 4 ਨਵੰਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਦੀ ਸ਼ੁਰੂਆਤ ਉਤਸ਼ਾਹ ਅਤੇ ਧੂਮਧਾਮ ਨਾਲ ਕੀਤੀ ਗਈ। ਸਮਾਗਮ ਦਾ ਆਗਾਜ਼ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਕੀਤਾ ਗਿਆ, ਜਿਨ੍ਹਾਂ ਨੇ ਆਪਣੀਆਂ ਮਨਮੋਹਕ ਅਤੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਤੇ ਹੁਨਰ ਦੇ ਜੌਹਰ ਦਿਖਾ ਕੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਅਤੇ ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਅਨੁਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਿੰਸੀਪਲ ਪਰਵਿੰਦਰ ਜੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਅਨੁਪ੍ਰੀਤ ਕੌਰ ਨੇ ਵੀ ਬੱਚਿਆਂ ਦੇ ਹੁਨਰ ਦੀ ਭੂਰੀ-ਭੂਰੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਬਰਾਬਰ ਮੌਕਾ ਦੇਣ ਲਈ ਸਾਲਾਨਾ ਸਮਾਗਮ ਨੂੰ ਜਮਾਤ ਵਾਰ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਦੂਜੀ ਜਮਾਤ ਦੀ ਸ਼ਾਨਦਾਰ ਸ਼ੁਰੂਆਤ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਹੋਰਨਾਂ ਜਮਾਤਾਂ ਦੇ ਸਮਾਗਮ ਵੀ ਇਸੇ ਤਰ੍ਹਾਂ ਉਤਸ਼ਾਹ ਨਾਲ ਕਰਵਾਏ ਜਾਣਗੇ।