06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਧਾਨ ਸਭਾ ਚੋਣਾਂ ਲਈ ਦੂਸਰੀ ਵਾਰ ਉਮੀਦਵਾਰ ਬਣਾਏ ਜਾਣ ’ਤੇ ਗੋਲਡੀ ਕੰਬੋਜ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ

ਜਲਾਲਾਬਾਦ, 5 ਨਵੰਬਰ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੂੰ ਆਮ ਆਦਮੀ ਪਾਰਟੀ ਵਲ਼ੋਂ ਦੂਸਰੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਵਾਸੀਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਲਗਾਤਾਰ ਲੋਕ ਪਹੁੰਚ ਕੇ ਹਲਕਾ ਵਿਧਾਇਕ ਦਾ ਸਨਮਾਨ ਕਰ ਰਹੇ ਹਨ ਅਤੇ ਨਾਲ ਖੜਨ ਦਾ ਭਰੋਸਾ ਦੇ ਰਹੇ ਹਨ।

ਅਜੀਤ ਡੈਸਕ 06-11-2026
ਜਲਾਲਾਬਾਦ, 5 ਨਵੰਬਰ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੂੰ ਆਮ ਆਦਮੀ ਪਾਰਟੀ ਵਲ਼ੋਂ ਦੂਸਰੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਵਾਸੀਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਲਗਾਤਾਰ ਲੋਕ ਪਹੁੰਚ ਕੇ ਹਲਕਾ ਵਿਧਾਇਕ ਦਾ ਸਨਮਾਨ ਕਰ ਰਹੇ ਹਨ ਅਤੇ ਨਾਲ ਖੜਨ ਦਾ ਭਰੋਸਾ ਦੇ ਰਹੇ ਹਨ।ਇਸ ਮੌਕੇ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਸੀ ਅਤੇ ਉਨ੍ਹਾਂ ਨੇ ਆਪਣੀ ਜੀ ਜਾਨ ਦੇ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਹਲਕੇ ਵਿਚ ਵੱਧ ਤੋਂ ਵੱਧ ਪ੍ਰੋਜੈਕਟ ਲੈ ਕੇ ਆਉਂਦੇ ਹਨ ਅਤੇ ਨਹਿਰੀ ਪਾਣੀ, ਸੜਕਾਂ ਆਦਿ ਵਿਕਾਸ ਕਾਰਜਾਂ ਦੀ ਝੜੀ ਲੈ ਕੇ ਆਉਂਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲ਼ੋਂ ਪ੍ਰਸਤਾਵਿਤ ਕੀਤੇ ਗਏ ਹਰ ਪ੍ਰੋਜੈਕਟ ਨੂੰ ਪਾਸ ਕੀਤਾ ਗਿਆ ਅਤੇ ਲੋੜੀਂਦੇ ਫ਼ੰਡ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਆਪਣੇ ਕਾਰਜ ਕਾਲ ਦੇ ਦੌਰਾਨ ਉਹ ਜਲਾਲਾਬਾਦ ਵਿਚ ਪਹਿਲਾਂ ਰਹੇ ਵਿਧਾਇਕਾਂ ਦੇ ਨਾਲੋਂ ਸਭ ਤੋਂ ਜ਼ਿਆਦਾ ਫ਼ੰਡ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਰਹੇ ਸੁਖਬੀਰ ਸਿੰਘ ਬਾਦਲ ਵੀ ਆਪਣੇ ਕਾਰਜ ਕਾਲ ਦੌਰਾਨ ਉਨ੍ਹਾਂ ਫ਼ੰਡ ਨਹੀਂ ਲੈ ਕੇ ਆਏ, ਜਿਨ੍ਹਾਂ ਉਨ੍ਹਾਂ ਨੇ ਫ਼ੰਡ ਲੈ ਕੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ ਅਤੇ ਇਸ ਦਾ ਕਰਜ਼ ਉਤਾਰਨਾ ਔਖਾ ਹੈ। ਉਹ ਅੱਗੇ ਵੀ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਅਗਲੀ ਖ਼ਬਰ ਸੰਦੀਪ ਜਾਖੜ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਅਬੋਹਰ ਦੇ ਮੁੱਖ ਬਾਜ਼ਾਰ ਵਿਚ ਲੋਕਾਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।