ਚਾਣਕਿਆ ਸਕੂਲ ’ਚ ਲਾਇਨਜ਼ ਕਲੱਬ ਵਿਸ਼ਾਲ ਵਲੋਂ ਕੁਇਜ਼ ਮੁਕਾਬਲਾ ਕਰਵਾਇਆ
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਲਾਇਨਜ਼ ਕਲੱਬ ਵਿਸ਼ਾਲ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲੀ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਲਗਨ ਨਾਲ ਭਾਗ ਲੈਂਦਿਆਂ ਆਪਣੀ ਜਨਰਲ ਨੌਲੇਜ ਅਤੇ ਬੌਧਿਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਲਾਇਨਜ਼ ਕਲੱਬ ਵਿਸ਼ਾਲ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲੀ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਲਗਨ ਨਾਲ ਭਾਗ ਲੈਂਦਿਆਂ ਆਪਣੀ ਜਨਰਲ ਨੌਲੇਜ ਅਤੇ ਬੌਧਿਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਲਈ ਵਿਦਿਆਰਥੀਆਂ ਨੂੰ 8 ਵੱਖ-ਵੱਖ ਟੀਮਾਂ—ਬਿਆਸ, ਚੇਨਾਬ, ਜੇਹਲਮ, ਸਤਲੁਜ, ਗੰਗਾ, ਯਮੁਨਾ, ਸਰਸਵਤੀ ਅਤੇ ਗੋਦਾਵਰੀ ਵਿਚ ਵੰਡਿਆ ਗਿਆ ਸੀ। ਵੱਖ-ਵੱਖ ਰੋਚਕ ਪ੍ਰਸ਼ਨਾਂ ਰਾਹੀਂ ਵਿਦਿਆਰਥੀਆਂ ਦੇ ਗਿਆਨ ਦੀ ਪਰਖ ਕੀਤੀ ਗਈ। ਸਖ਼ਤ ਮੁਕਾਬਲੇ ਦੌਰਾਨ ‘ਚੇਨਾਬ ਟੀਮ’ ਨੇ ਪਹਿਲਾ, ਗੋਦਾਵਰੀ ਟੀਮ ਨੇ ਦੂਜਾ, ਜਦੋਂ ਕਿ ਬਿਆਸ ਅਤੇ ਜੇਹਲਮ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਲਾਇਨਜ਼ ਕਲੱਬ ਵਿਸ਼ਾਲ ਫ਼ਾਜ਼ਿਲਕਾ ਦਾ ਇਸ ਸਫਲ ਆਯੋਜਨ ਲਈ ਧੰਨਵਾਦ ਕੀਤਾ ਗਿਆ। ਸਕੂਲ ਦੇ ਐੱਮ.ਡੀ.ਰਵੀ ਮੱਕੜ ਅਤੇ ਪ੍ਰਿੰਸੀਪਲ ਸ਼੍ਰੀਮਤੀ ਵੰਦਨਾ ਮੱਕੜ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਗਿਆਨ ਦੇ ਨਾਲ-ਨਾਲ ਆਤਮ-ਵਿਸ਼ਵਾਸ, ਟੀਮ ਭਾਵਨਾ, ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਦਾ ਵਿਕਾਸ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।