06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਵਲ ਸਰਜਨ ਫ਼ਾਜ਼ਿਲਕਾ ਵਲੋਂ ਸਮੂਹ ਐਲ.ਐੱਚ.ਵੀ.ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਅਜੀਤ ਡੈਸਕ 06-11-2026
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਮੌਜੂਦਗੀ ਵਿਚ ਵੱਖ-ਵੱਖ ਬਲਾਕਾਂ ਦੀਆਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਫੀਮੇਲ ਨਾਲ ਐੱਚ.ਪੀ.ਵੀ.ਟੀਕਾਕਰਨ ਦੇ ਟੀਚਿਆਂ ਨੂੰ ਪੂਰਾ ਕਰਨ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕਰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ 14 ਤੋਂ 15 ਸਾਲ ਦੀਆਂ ਸਮੂਹ ਯੋਗ ਲੜਕੀਆਂ ਦਾ ਐੱਚ.ਪੀ.ਵੀ. ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ, ਕਿਉਂਕਿ ਇਹ ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਰੋਕਥਾਮ ਲਈ ਇਕ ਅਹਿਮ ਅਤੇ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਕਿ ਟੀਕਾਕਰਨ ਸਬੰਧੀ ਫੈਲੇ ਕਿਸੇ ਵੀ ਭਰਮ ਜਾਂ ਗ਼ਲਤਫ਼ਹਿਮੀ ਨੂੰ ਦੂਰ ਕਰਕੇ ਲਾਭਪਾਤਰੀਆਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਟੀਕਾਕਰਨ ਦੀ ਆਨਲਾਈਨ ਐਂਟਰੀ, ਯੋਗ ਬੱਚੀਆਂ ਦੀ ਪਛਾਣ ਅਤੇ ਟੀਕਾਕਰਨ ਤੋਂ ਬਾਅਦ ਫਾਲੋਅਪ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਦੱਸਣਯੋਗ ਹੈ ਕਿ ਇਹ ਐੱਚ.ਪੀ.ਵੀ. ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ ਨੇ ਸਿਹਤ ਕਰਮਚਾਰੀਆਂ ਨੂੰ ਹਾਈ-ਰਿਸਕ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਉਨ੍ਹਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਖ਼ੂਨ ਦੀ ਕਮੀ, ਜੁੜਵਾਂ ਗਰਭ ਜਾਂ ਪਿਛਲੀਆਂ ਜਟਿਲਤਾਵਾਂ ਵਰਗੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਜਿਹੇ ਕੇਸਾਂ ਨੂੰ ਸਮੇਂ ਸਿਰ ਸਿਹਤ ਸੰਸਥਾਵਾਂ ਤੱਕ ਰੈਫ਼ਰ ਕਰਨ, ਲੋੜੀਂਦੇ ਟੈੱਸਟ ਕਰਵਾਉਣ ਅਤੇ ਡਾਕਟਰੀ ਸਲਾਹ ਅਨੁਸਾਰ ਫਾਲੋਅਪ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੀਟਿੰਗ ਵਿਚ ਡਾ. ਰਾਜਵੀਰ ਕੰਬੋਜ, ਡਾ. ਸੁਨੀਤਾ ਕੰਬੋਜ ਤੋਂ ਇਲਾਵਾ ਮਾਸ ਮੀਡੀਆ ਵਿੰਗ ਤੋਂ ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਅਮਨ ਕੰਬੋਜ ਅਤੇ ਸੁਖਦੇਵ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਸੰਪੂਰਨ ਐਗਰੀ ਵੈਂਚਰ ਅਤੇ ਸਰਕਾਰੀ ਹਸਪਤਾਲ ਦਾ ਕੀਤਾ ਦੌਰਾ ਅਗਲੀ ਖ਼ਬਰ ਚਾਣਕਿਆ ਸਕੂਲ ’ਚ ਲਾਇਨਜ਼ ਕਲੱਬ ਵਿਸ਼ਾਲ ਵਲੋਂ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।