10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰਦੇ ਹੋਏ ਪਿੰਡ ਬੋਦੀਵਾਲਾ ਤੋਂ ਮੇਨ ਰੋਡ ਅਬੋਹਰ-ਫਾਜ਼ਿਲਕਾ ਤੋਂ ਨਵੇਂ ਪੁਲ ਨੇੜੇ ਸੇਮ ਨਾਲੇ ਦੀ ਪਟੜੀ ’ਤੇ ਪਿੰਡ ਘੱਲੂ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ।

ਅਜੀਤ ਡੈਸਕ 10-11-2026
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰਦੇ ਹੋਏ ਪਿੰਡ ਬੋਦੀਵਾਲਾ ਤੋਂ ਮੇਨ ਰੋਡ ਅਬੋਹਰ-ਫਾਜ਼ਿਲਕਾ ਤੋਂ ਨਵੇਂ ਪੁਲ ਨੇੜੇ ਸੇਮ ਨਾਲੇ ਦੀ ਪਟੜੀ ’ਤੇ ਪਿੰਡ ਘੱਲੂ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਸੜਕ ’ਤੇ ਸੁੱਟ ਦਿੱਤਾ ਅਤੇ ਪਿੱਛੇ ਨੂੰ ਭੱਜਣ ਲੱਗੇ। ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋਵਾਂ ਨੂੰ ਕਾਬੂ ਕਰਕੇ ਸੁੱਟੇ ਹੋਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 2.46 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਜਗਦੀਪ ਸਿੰਘ ਉਰਫ਼ ਬਿੱਲਾ ਪੁੱਤਰ ਜਸਮੇਲ ਸਿੰਘ ਵਾਸੀ ਪਿੰਡ ਸ਼ਤੀਰ ਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਮੈਨੂੰ ਪੁੱਤਰ ਖਵਿੰਦਰ ਸਿੰਘ ਵਾਸੀ ਪਿੰਡ 6 ਓ.ਬੀ., ਕਰਨਪੁਰ, ਜ਼ਿਲ੍ਹਾ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ, ਨੌਜਵਾਨ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।