11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਦੇ ਹੇਠਾਂ ਜਲਾਲਾਬਾਦ ਪਹੁੰਚੀ ਤਾਂ ਰੇਲਵੇ ਸਟੇਸ਼ਨ ਕੋਲ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ’ਤੋਂ ਖਿਸਕਣ ਲੱਗਿਆ।

ਅਜੀਤ ਡੈਸਕ 11-11-2026
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਫਲਾਈ ਓਵਰ ਦੇ ਹੇਠਾਂ ਜਲਾਲਾਬਾਦ ਪਹੁੰਚੀ ਤਾਂ ਰੇਲਵੇ ਸਟੇਸ਼ਨ ਕੋਲ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ’ਤੋਂ ਖਿਸਕਣ ਲੱਗਿਆ। ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਲਾਈਟਰ, ਹੈਰੋਇਨ ਲੱਗੀ ਹੋਈ ਚਾਂਦੀ ਦੀ ਪੰਨੀ, ਪਾਈਪ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਨਿਲ ਕੁਮਾਰ ਉਰਫ਼ ਰੋਹਨ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੇਲਵੇ ਕਾਲੋਨੀ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਖੂਈ ਖੇੜਾ ਬਲਾਕ ਦੇ ਹੌਟਸਪੌਟ ਇਲਾਕਿਆਂ ’ਚ ਸਿਹਤ ਵਿਭਾਗ ਵਲੋਂ ਫੌਗਿੰਗ ਅਤੇ ਐਂਟੀ-ਲਾਰਵਾ ਮੁਹਿੰਮ ਚਲਾਈ ਅਗਲੀ ਖ਼ਬਰ ਸੀ.ਈ.ਓ ਅਨਿੰਦਿਤਾ ਮਿੱਤਰਾ ਵਲੋਂ ਸਿਆਸੀ ਪਾਰਟੀਆਂ ਨੂੰ ਫ਼ਸਟ ਲੈਵਲ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਅਧਿਕਾਰਤ ਕਰਨ ਦੀ ਅਪੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।