11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 11-11-2026
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਲਮੋਚੜ ਕਲਾਂ, ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਆਦਿ ਵੱਲ ਜਾ ਰਹੀ ਸੀ ਤਾਂ ਰੇਤ ਦੇ ਖੱਡੇ ਕੋਲ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਭੱਜਣ ਲੱਗਾ ਤਾਂ ਸਹਾਇਕ ਥਾਣੇਦਾਰ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ। ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਘੁਬਾਇਆ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ਤਰੰਜ ਦੇ ਖੇਡ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।