11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੋਪੀਚੰਦ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਡਲਹੌਜ਼ੀ ਦਾ ਦੋ ਰੋਜ਼ਾ ਵਿੱਦਿਅਕ ਦੌਰਾ

ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਲੋਂ ਕਾਲਜ ਦੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਅਤੇ ਨਿਰਦੇਸ਼ਨ ਹੇਠ ਵਿਦਿਆਰਥਣਾਂ ਲਈ ਡਲਹੌਜ਼ੀ ਦਾ ਦੋ ਰੋਜ਼ਾ ਵਿੱਦਿਅਕ ਅਤੇ ਮਨੋਰੰਜਨ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 11-11-2026
ਅਬੋਹਰ, 10 ਨਵੰਬਰ (ਵਿਵੇਕ ਹੂੜੀਆ)-ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਲੋਂ ਕਾਲਜ ਦੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਅਗਵਾਈ ਅਤੇ ਨਿਰਦੇਸ਼ਨ ਹੇਠ ਵਿਦਿਆਰਥਣਾਂ ਲਈ ਡਲਹੌਜ਼ੀ ਦਾ ਦੋ ਰੋਜ਼ਾ ਵਿੱਦਿਅਕ ਅਤੇ ਮਨੋਰੰਜਨ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ 84 ਵਿਦਿਆਰਥਣਾਂ ਅਤੇ 10 ਸਟਾਫ਼ ਮੈਂਬਰਾਂ ਨੇ ਭਾਗ ਲਿਆ। ਇਸ ਯਾਤਰਾ ਦੌਰਾਨ ਸੁਨੀਲ ਉਪਨੇਜਾ ਅਤੇ ਸ਼੍ਰੀਮਤੀ ਮੋਨਿਕਾ ਤਲਫੀਅਰ ਸਮੇਤ ਹੋਰ ਸਟਾਫ਼ ਮੈਂਬਰ ਵਿਦਿਆਰਥਣਾਂ ਦੇ ਨਾਲ ਰਹੇ। ਦੌਰੇ ਦੌਰਾਨ ਵਿਦਿਆਰਥਣਾਂ ਨੇ ਡਲਹੌਜ਼ੀ ਦੀਆਂ ਵੱਖ-ਵੱਖ ਪ੍ਰਸਿੱਧ ਥਾਵਾਂ ਦਾ ਦੌਰਾ ਕੀਤਾ ਅਤੇ ਉੱਥੋਂ ਦੀ ਮਨਮੋਹਕ ਕੁਦਰਤੀ ਸੁੰਦਰਤਾ, ਪਹਾੜਾਂ ਅਤੇ ਹਰਿਆਵਲ ਦਾ ਖ਼ੂਬ ਅਨੰਦ ਮਾਣਿਆ। ਇਸ ਯਾਤਰਾ ਨੇ ਵਿਦਿਆਰਥਣਾਂ ਨੂੰ ਰੋਜ਼ਾਨਾ ਦੀ ਪੜ੍ਹਾਈ ਤੋਂ ਇਲਾਵਾ ਕੁਦਰਤ ਦੇ ਨੇੜੇ ਰਹਿ ਕੇ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਪ੍ਰਦਾਨ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਜੀਵਨ ਨਾਲ ਜੁੜੇ ਤਜਰਬੇ ਪ੍ਰਦਾਨ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਕਿਹਾ ਕਿ ਵਿੱਦਿਅਕ ਸੈਰ-ਸਪਾਟੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਅਤੇ ਉਹ ਨਵੀਆਂ ਸਥਿਤੀਆਂ ਨੂੰ ਸਮਝਣ ਦੇ ਨਾਲ-ਨਾਲ ਜੀਵਨ ਦੇ ਵੱਖ-ਵੱਖ ਤਜਰਬਿਆਂ ਤੋਂ ਸਿੱਖਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਪ੍ਰਬੰਧਕ ਕਮੇਟੀ ਵਲੋਂ ਇਸ ਯਾਤਰਾ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਆਮ ਆਦਮੀ ਕਲੀਨਿਕ ਅਜ਼ੀਮਗੜ੍ਹ ਵਿਖੇ ਲਗਾਇਆ ਸਕਰੀਨਿੰਗ ਕੈਂਪ ਟੀ.ਬੀ. ਦਾ ਇਲਾਜ ਕਦੇ ਵੀ... ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਰਕਾਰੀ ਸਿਹਤ ਕੇਂਦਰਾਂ ’ਚ ਲਗਾਏ ਗਏ ਵਿਸ਼ੇਸ਼ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।