ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨੂੰ
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕੋਚ ਅਤੇ ਐਮਚਿਓਰ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਹ ਟਰਾਇਲ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਲਏ ਜਾਣਗੇ।
ਜਗਜੀਤ ਸਿੰਘ ਬਰਾੜ
11-11-2026