ਚਾਂਦੀ ਦੇ ਕੜੇ, ਸੋਨੇ ਦੇ ਗਹਿਣੇ ਅਤੇ ਨਕਦੀ ਵੀ ਲੁੱਟੀ
ਜਲਾਲਾਬਾਦ,11ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਕੰਨਲ਼ਾਂ ਵਾਲੇ ਝੁੱਗੇ ਵਿਖੇ ਬੀਤੀ ਰਾਤ ਆਪਣੇ ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਅਣਪਛਾਤੇ ਵਿਅਕਤੀਆਂ ਵਲੋਂ ਚੁੰਨੀ ਨਾਲ ਗਲ਼ਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰੋ ਬਾਈ (82) ਪਤਨੀ ਕਰਤਾਰ ਸਿੰਘ ਹਰ ਰੋਜ਼ ਦੀ ਤਰਾਂ ਬੀਤੀ ਰਾਤ ਵੀ ਆਪਣੇ ਪੁਰਾਣੇ ਘਰ ਵਿਚ ਸੌਣ ਲਈ ਗਈ ਹੋਈ ਸੀ।
ਪ
ਪਿੰਡ ਕੰਨਲ਼ਾ ਵਾਲਾ ਝੁੱਗੇ ’ਚ ਘਟਨਾ ਬਾਰੇ ਜਾਣਕਾਰੀ ਦਿੰਦਾ ਹੋਇਆ ਮ੍ਰਿਤਕ ਬਜ਼ੁਰਗ ਮਹਿਲਾ ਇੰਦਰੋ ਬਾਈ ਦਾ ਪੁੱਤਰ ਅਤੇ ਪਿੰਡ ਦਾ ਮੌਜੂਦਾ ਸਰਪੰਚ ਮਲਕੀਤ ਸਿੰਘ। ਤਸਵੀਰ-ਜਤਿੰਦਰ ਪਾਲ ਸਿੰਘ
12-11-2026
ਜਲਾਲਾਬਾਦ,11ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਕੰਨਲ਼ਾਂ ਵਾਲੇ ਝੁੱਗੇ ਵਿਖੇ ਬੀਤੀ ਰਾਤ ਆਪਣੇ ਘਰ ਵਿਚ ਇਕੱਲੀ ਸੁੱਤੀ ਪਈ ਬਜ਼ੁਰਗ ਮਹਿਲਾ ਦਾ ਅਣਪਛਾਤੇ ਵਿਅਕਤੀਆਂ ਵਲੋਂ ਚੁੰਨੀ ਨਾਲ ਗਲ਼ਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰੋ ਬਾਈ (82) ਪਤਨੀ ਕਰਤਾਰ ਸਿੰਘ ਹਰ ਰੋਜ਼ ਦੀ ਤਰਾਂ ਬੀਤੀ ਰਾਤ ਵੀ ਆਪਣੇ ਪੁਰਾਣੇ ਘਰ ਵਿਚ ਸੌਣ ਲਈ ਗਈ ਹੋਈ ਸੀ। ਉਸ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦਾ ਮੌਜੂਦਾ ਘਰ ਪੁਰਾਣੇ ਘਰ ਦੇ ਨਾਲ ਹੀ ਹੈ ਅਤੇ ਉਸ ਦੀ ਮਾਤਾ ਰਾਤ ਸਮੇਂ ਸਿਰਫ਼ ਸੌਣ ਲਈ ਪੁਰਾਣੇ ਘਰ ਵਿਚ ਜਾਂਦੀ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ’ਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਉਸ ਦੀ ਪਤਨੀ ਨੇ 8 ਵਜੇ ਦੇ ਕਰੀਬ ਆ ਕੇ ਦੱਸਿਆ ਕਿ ਮਾਤਾ ਨੂੰ ਕਿਸੇ ਨੇ ਚੁੰਨੀ ਨਾਲ ਬੰਨਿ੍ਆ ਹੋਇਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜਦੋਂ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਬਜ਼ੁਰਗ ਮਹਿਲਾ ਦਾ ਗਲ਼ਾ ਚੁੰਨੀ ਨਾਲ ਘੁੱਟਿਆ ਹੋਇਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ । ਮ੍ਰਿਤਕਾ ਦੇ ਪੁੱਤਰ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਘਰ ਵਿਚ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਹੋਣ ਸਬੰਧੀ ਲੁੱਟ ਦੀ ਨੀਅਤ ਨਾਲ ਦਾਖ਼ਲ ਹੋਏ ਵਿਅਕਤੀਆਂ ਵਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਭੇਜ ਦਿੱਤਾ ਗਿਆ ਹੈ। ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਬਜ਼ੁਰਗ ਮਹਿਲਾ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਕਤਲ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।