13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐੱਸ. ਨੇ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 12 ਨਵੰਬਰ (ਸੁਖਵਿੰਦਰ ਸਿੰਘ)-ਕ੍ਰਿਸ਼ਨਾ ਪਾਲ ਰਾਜਪੂਤ ਆਈ. ਏ.

ਅਜੀਤ ਡੈਸਕ 13-11-2026
ਫ਼ਿਰੋਜ਼ਪੁਰ, 12 ਨਵੰਬਰ (ਸੁਖਵਿੰਦਰ ਸਿੰਘ)-ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐੱਸ. ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਹਦਾਇਤ ਕੀਤੀ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚ ਮੋਬਾਈਲਾਂ ਦਾ ਸਿਲਸਿਲਾ ਜਾਰੀ... ਅਗਲੀ ਖ਼ਬਰ ਡੀ.ਐਮ. ਪਬਲਿਕ ਸਕੂਲ ਵਲੋਂ ਗ੍ਰੀਨ ਦੀਵਾਲੀ ਦੀ ਨਿਵੇਕਲੀ ਪਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।