13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ...

ਧਿਆਨ ਨਾਲ ਸੁਣਦਿਆਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸਿਵਲ ਸਰਜਨ ਨੇ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਪੂਰੀ ਜ਼ਿੰਮੇਵਾਰੀ, ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

(Ã ਸਫਾ 5 ਦੀ ਬਾਕੀ Æ) 13-11-2026
ਧਿਆਨ ਨਾਲ ਸੁਣਦਿਆਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸਿਵਲ ਸਰਜਨ ਨੇ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਪੂਰੀ ਜ਼ਿੰਮੇਵਾਰੀ, ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਦੇਖਭਾਲ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਸਪਤਾਲ ਦੇ ਸਾਰੇ ਵਾਰਡਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਹਰ ਸਮੇਂ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੈਬਾਰਟਰੀ ਅਤੇ ਹੋਰ ਜਾਂਚ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਮਰੀਜ਼ਾਂ ਨੂੰ ਸਮੇਂ ਸਿਰ ਸਹੂਲਤਾਂ ਦੇਣ ਅਤੇ ਹਸਪਤਾਲ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੇਵਾਵਾਂ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਇਲਾਜ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਤਰਜੀਹ ਹੈ । ਇਸ ਮੌਕੇ ਡਾ.ਪੰਕਜ, ਡੀ.ਐੱਮ.ਸੀ. ਵੀ ਸਿਵਲ ਸਰਜਨ ਦੇ ਨਾਲ ਮੌਜੂਦ ਸਨ।
ਪਿਛਲੀ ਖ਼ਬਰ ਦੂਨਵੈਲੀ ਸਕੂਲ ਦੀਆਂ ਪੰਜ ਖਿਡਾਰਨਾਂ ਦੀ ਰਾਜ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਲਈ ਚੋਣ ਅਗਲੀ ਖ਼ਬਰ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਣ ਤੱਕ ਸਰਕਾਰੀ ਝੋਨੇ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।