14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਫ਼ਾਜ਼ਿਲਕਾ ਪੁਲਿਸ ਨੇ ਜ਼ਿਲ੍ਹੇ ਭਰ ’ਚ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਫ਼ਾਜ਼ਿਲਕਾ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਟੀਮਾਂ ਵਲੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਜਾਂਚ ਕਰਦੇ ਹੋਏ ਪੁਲਿਸ ਮੁਲਾਜ਼ਮ। ਅਜੀਤ ਤਸਵੀਰ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਫ਼ਾਜ਼ਿਲਕਾ ਪੁਲਿਸ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਟੀਮਾਂ ਵਲੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਾਹਨ ਚਾਲਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਛਾਣ ਅਤੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਵੀ ਤਸਦੀਕ ਕੀਤੀ ਗਈ। ਪੁਲਿਸ ਵਲੋਂ ਹਰੇਕ ਆਉਣ-ਜਾਣ ਵਾਲੇ ਵਾਹਨ ਦੀ ਵਿਵਸਥਿਤ ਢੰਗ ਨਾਲ ਜਾਂਚ ਕਰਦਿਆਂ ਸ਼ੱਕੀ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਇਸ ਦੌਰਾਨ ਸਤਿੰਦਰ ਸਿੰਘ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਫ਼ਾਜ਼ਿਲਕਾ ਵਲੋਂ ਵੱਖ-ਵੱਖ ਨਾਕਿਆਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ ਅਤੇ ਮੌਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਸਮੇਂ ਚੌਕਸ ਰਹਿਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨੇ ਗੈਰ-ਸਮਾਜਿਕ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਭੰਗ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫ਼ਾਜ਼ਿਲਕਾ ਪੁਲਿਸ ਵਲੋਂ ਸਪਸ਼ਟ ਕੀਤਾ ਗਿਆ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ, ਅਪਰਾਧਿਕ ਅਨਸਰਾਂ ’ਤੇ ਨਕੇਲ ਕੱਸਣ ਅਤੇ ਜ਼ਿਲ੍ਹੇ ਵਿਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਅਜਿਹੀਆਂ ਨਾਕੇਬੰਦੀਆਂ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿਚ ਪੁਲਿਸ ਦਾ ਸਹਿਯੋਗ ਕਰਨ।
ਪਿਛਲੀ ਖ਼ਬਰ ਸਲੇਮਸ਼ਾਹ ਰੇਲਵੇ ਫਾਟਕ ਕੋਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਨ.ਐੱਚ.ਐਮ. ਮੁਲਾਜ਼ਮ ਯੂਨੀਅਨ ਦਾ ਧਰਨਾ 8ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।