14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਮਨਾਇਆ

ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਅਬੋਹਰ ਮਲੋਟ ਬਾਈਪਾਸ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਲੋਂ ਹਰ ਸਾਲ ਦੀ ਤਰ੍ਹਾਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 14-11-2026
ਅਬੋਹਰ, 13 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਅਬੋਹਰ ਮਲੋਟ ਬਾਈਪਾਸ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਲੋਂ ਹਰ ਸਾਲ ਦੀ ਤਰ੍ਹਾਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ ਅਤੇ ਗੁਰੂ ਸਾਹਿਬ ਦੀ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਉਪਰੰਤ ਭਾਈ ਨਿਰਪਾਲ ਸਿੰਘ ਦੇ ਕੀਰਤਨੀ ਜਥੇ ਵਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਨੇ ਸਮੂਹ ਸੰਗਤਾਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਾਬਕਾ ਪਾਰਲੀਮਾਨੀ ਸਕੱਤਰ ਡਾ.ਮਹਿੰਦਰ ਕੁਮਾਰ ਰਿਣਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਮਹਾਨ ਫ਼ਲਸਫ਼ੇ ਵਿਚੋਂ ਸਮਾਜਿਕ ਨਿਆਂ, ਬਰਾਬਰੀ ਅਤੇ ਮਨੁੱਖੀ ਹੱਕਾਂ ਦੀ ਰਾਖੀ ਨੂੰ ਆ ਪਣੇ ਜੀਵਨ ਵਿਚ ਪਹਿਲ ਦੇ ਆਧਾਰ ‘ਤੇ ਅਪਣਾਉਣ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਅਤੇ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੂੰ ਗੁਰੂ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਵੀ ਭੇਟ ਕੀਤੇ ਗਏ। ਇਸ ਮੌਕੇ ਕਾਲਜ ਕੈਂਪਸ ਦੇ ਨਾਲ-ਨਾਲ ਅਬੋਹਰ ਮਲੋਟ ਬਾਈਪਾਸ ’ਤੇ ਵੀ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਨੇਕ ਕਾਰਜ ਵਿਚ ਸਮੂਹ ਕਾਲਜ ਪ੍ਰਬੰਧਕੀ ਕਮੇਟੀ ਦੀ ਸੁਚੱਜੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬਣਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਕਾਲਜ ਕਮੇਟੀ ਦੇ ਅਹੁਦੇਦਾਰ ਸੁਖਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ, ਬਲਕਰਨ ਸਿੰਘ ਬਰਾੜ ਸਕੱਤਰ, ਕਰਨਲ ਅਜੀਤ ਸਿੰਘ ਸਮਾਘ, ਵਿਮਲ ਠੱਠਈ ਸਾਬਕਾ ਮੇਅਰ ਨਗਰ ਨਿਗਮ ਅਬੋਹਰ, ਵਿਜੈ ਲਕਸ਼ਮੀ ਭਾਦੂ, ਲਖਵਿੰਦਰ ਸਿੰਘ ਜਾਖੜ ਸਾਬਕਾ ਡੀ.ਆਈ.ਜੀ, ਬਾਬਾ ਹਰਦੀਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਨਾਨਕਸਰ ਟੋਭਾ, ਕਾਲਜ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਸਮੇਤ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ -2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ - ਗਣਨਾ 30 ਨਵੰਬਰ ਤੱਕ ਨਾਗਰਿਕ ਆਨਲਾਈਨ ਪੋਰਟਲ... ਅਗਲੀ ਖ਼ਬਰ ਡੇਂਗੂ - ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਘਰ - ਘਰ ਜਾਂਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।