ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਗੁਰਜੋਤ ਸਿੰਘ ਸੰਧੂ ਦੇ ਹੱਕ ਵਿਚ ਹੋਏ ਇਕੱਠ
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਪਿੰਡ ਵਾਸੀਆਂ ਵਲੋਂ ਵੱਖ-ਵੱਖ ਇਕੱਠ ਕੀਤੇ ਗਏ, ਜਿਨ੍ਹਾਂ ਵਿਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦੋਵਾਂ ਪਿੰਡਾਂ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ-ਭੈਣਾਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਰਹੇ।
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)- ਹਲਕਾ ਜਲਾਲਾਬਾਦ ਦੇ ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਪਿੰਡ ਵਾਸੀਆਂ ਵਲੋਂ ਵੱਖ-ਵੱਖ ਇਕੱਠ ਕੀਤੇ ਗਏ, ਜਿਨ੍ਹਾਂ ਵਿਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦੋਵਾਂ ਪਿੰਡਾਂ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਬੀਬੀਆਂ-ਭੈਣਾਂ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਰਹੇ। ਇਕੱਠ ਦੌਰਾਨ ਗੁਰਜੋਤ ਸਿੰਘ ਸੰਧੂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਗੁਰਜੋਤ ਸਿੰਘ ਸੰਧੂ ਨੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦੀ ਗੱਲ ਆਖੀ। ਦੋਵਾਂ ਪਿੰਡਾਂ ਵਿਚ ਹੋਏ ਇਨ੍ਹਾਂ ਇਕੱਠਾਂ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦਾ ਵੱਡੀ ਗਿਣਤੀ ਵਿਚ ਪਹੁੰਚਣ ਲਈ ਧੰਨਵਾਦ ਕੀਤਾ।