14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਲ ਦਿਵਸ ਮੌਕੇ ਕੌਂਸਲਰ ਸ਼ਸ਼ੀ ਬਾਲਾ ਅਨੇਜਾ ਨੇ ਲੋੜਵੰਦ ਬੱਚਿਆਂ ਨੂੰ ਵੰਡੇ ਸਟੇਸ਼ਨਰੀ ਅਤੇ ਗਰਮ ਜੁਰਾਬਾਂ

ਜਲਾਲਾਬਾਦ, 14 ਨਵੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)-ਬਾਲ ਦਿਵਸ ਮੌਕੇ ਵਾਰਡ ਨੰਬਰ 5 ਦੀ ਕੌਂਸਲਰ ਸ਼ਸ਼ੀ ਬਾਲਾ ਅਨੇਜਾ ਵਲੋਂ ਆਪਣੇ ਵਾਰਡ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਅਤੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰਮ ਜੁਰਾਬਾਂ ਵੰਡੀਆਂ ਗਈਆਂ। ਇਸ ਉਪਰਾਲੇ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿਚ ਸਹਿਯੋਗ ਦੇਣਾ ਸੀ।

ਅਜੀਤ ਡੈਸਕ 15-11-2026
ਜਲਾਲਾਬਾਦ, 14 ਨਵੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)-ਬਾਲ ਦਿਵਸ ਮੌਕੇ ਵਾਰਡ ਨੰਬਰ 5 ਦੀ ਕੌਂਸਲਰ ਸ਼ਸ਼ੀ ਬਾਲਾ ਅਨੇਜਾ ਵਲੋਂ ਆਪਣੇ ਵਾਰਡ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਅਤੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਗਰਮ ਜੁਰਾਬਾਂ ਵੰਡੀਆਂ ਗਈਆਂ। ਇਸ ਉਪਰਾਲੇ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿਚ ਸਹਿਯੋਗ ਦੇਣਾ ਸੀ। ਇਸ ਮੌਕੇ ਕੌਂਸਲਰ ਸ਼ਸ਼ੀ ਬਾਲਾ ਅਨੇਜਾ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਵਾਰਡ ਦੇ ਕਿਸੇ ਵੀ ਲੋੜਵੰਦ ਬੱਚੇ ਨੂੰ ਆਰਥਿਕ ਤੰਗੀ ਕਾਰਨ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣ ਦੇਣਾ ਹੈ। ਬੱਚਿਆਂ ਦੀ ਪੜ੍ਹਾਈ-ਲਿਖਾਈ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਨੇਜਾ ਪਰਿਵਾਰ ਵੱਲੋਂ ਲੋੜਵੰਦ ਤੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਦੀ ਮਦਦ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜਵੰਦ ਬੱਚਿਆਂ ਦੀ ਮਦਦ ਲਈ ਅੱਗੇ ਆਉਣ, ਤਾਂ ਜੋ ਸਾਧਨਾਂ ਦੀ ਘਾਟ ਕਾਰਨ ਕਿਸੇ ਵੀ ਬੱਚੇ ਦਾ ਭਵਿੱਖ ਪ੍ਰਭਾਵਿਤ ਨਾ ਹੋਵੇ। ਇਸ ਮੌਕੇ ਡੋਲੀ ਗੁੰਬਰ, ਅਸ਼ਮਿਤ ਸਲੂਜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਚਾਣਕਿਆ ਸਕੂਲ ਵਿਖੇ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਏਸ਼ੀਆਈ ਖੇਡਾਂ ਦੀ ਤਗਮਾ ਜੇਤੂ ਨਿਸ਼ਾਨੇਬਾਜ਼ ਪਰੀਨਾਜ਼ ਕੌਰ ਧਾਲੀਵਾਲ ਦਾ ਜੱਦੀ ਪਿੰਡ ਠੀਕਰੀਵਾਲਾ ਪੁੱਜਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।