ਚਾਣਕਿਆ ਸਕੂਲ ਵਿਖੇ ਮਨਾਇਆ ਬਾਲ ਦਿਵਸ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
15-11-2026