14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਕਾਰੀ ਕਾਲਜ ਅਬੋਹਰ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਐੱਸ.

ਅਬੋਹਰ ਦੇ ਸਰਕਾਰੀ ਕਾਲਜ ਵਿਖੇ ਵਿਸ਼ਵ ਸ਼ੂਗਰ ਦਿਵਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਵਿਸ਼ਵ ਸ਼ੂਗਰ ਦਿਵਸ ਮੌਕੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਐੱਸ.ਐੱਮ.ਓ.ਡਾ.ਸੁਮਿਤ ਸਿੰਘ ਅਤੇ ਐੱਮ.ਡੀ. ਮੈਡੀਸਨ ਡਾ.ਸੁਰੇਸ਼ ਕੰਬੋਜ ਦੀ ਅਗਵਾਈ ਵਿਚ ਸਰਕਾਰੀ ਕਾਲਜ ਅਬੋਹਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ.ਸੁਰੇਸ਼ ਕੰਬੋਜ ਨੇ ਦੱਸਿਆ ਕਿ ਖ਼ੂਨ ਵਿਚ ਗੁਲੂਕੋਸ ਦੀ ਮਾਤਰਾ ਵਧਣ ਨਾਲ ਸ਼ੂਗਰ ਦੀ ਬਿਮਾਰੀ ਹੁੰਦੀ ਹੈ, ਜਿਸ ਨੂੰ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਨਾਲ ਕਾਬੂ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਜ਼ਿਆਦਾ ਭੁੱਖ ਲੱਗਣਾ, ਬਿਨਾਂ ਕਾਰਨ ਭਾਰ ਘਟਣਾ ਅਤੇ ਥਕਾਵਟ ਮਹਿਸੂਸ ਹੋਣਾ ਇਸ ਦੇ ਮੁੱਖ ਲੱਛਣ ਹਨ। ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਇਹ ਦਿਵਸ ‘ਆਓ ਜਲਦੀ ਕਾਰਵਾਈ ਕਰੀਏ’ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਮਾਹਿਰਾਂ ਨੇ ਸ਼ੂਗਰ ਤੋਂ ਬਚਾਅ ਲਈ ਸੰਤੁਲਿਤ ਖ਼ੁਰਾਕ ਲੈਣ, ਮਿੱਠੀਆਂ ਅਤੇ ਤਲੀਆਂ ਚੀਜ਼ਾਂ ਤੋਂ ਪਰਹੇਜ਼ ਕਰਨ, ਰੋਜ਼ਾਨਾ ਘੱਟੋ-ਘੱਟ 30 ਮਿੰਟ ਸੈਰ ਜਾਂ ਕਸਰਤ ਕਰਨ, ਭਾਰ ਕਾਬੂ ਰੱਖਣ ਅਤੇ ਤੰਬਾਕੂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਰਿਵਾਰਕ ਮੈਂਬਰਾਂ ਨੂੰ ਇਕ-ਦੂਜੇ ਦੀ ਦਵਾਈ ਨਹੀਂ ਵਰਤਣੀ ਚਾਹੀਦੀ, ਸਗੋਂ ਡਾਕਟਰੀ ਸਲਾਹ ਅਨੁਸਾਰ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਸਟਾਫ਼ ਵਿਚੋਂ ਲਵਿਸ਼ ਕੁਮਾਰ, ਮੈਡਮ ਪੁਸ਼ਪਿੰਦਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਰੀਦ ਸ਼ੁਰੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ; ਬੀਤੀ ਰਾਤ ਡਾ.ਸੁਹਾਨੀ ਡੋਡਾ ਦੇ ਨਿਵਾਸ ਬਾਹਰ ਪ੍ਰਸ਼ਾਸਨ ਦੇ ਭਰੋਸੇ ਮਗ... ਅਗਲੀ ਖ਼ਬਰ ਅਰੂਟ ਮਹਾਰਾਜ, ਮਹਾਰਾਜਾ ਅਗਰਸੇਨ, ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀਆਂ ਪ੍ਰਤਿਮਾਵਾਂ ’ਤੇ ਨਤਮਸਤਕ ਹੋਏ, ਗਊਸ਼ਾਲਾ ਪਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।