ਸਰਕੁਲਰ ਰੋਡ ’ਤੇ ਨਾਬਾਲਗ 150 ਤੋਂ ਵੱਧ ਪੱਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ-ਦੋ ਸਾਥੀ ਮੋਟਰਸਾਈਕਲ ਛੱਡ ਕੇ ਫ਼ਰਾਰ
ਅਬੋਹਰ, 14 ਨਵੰਬਰ(ਵਿਵੇਕ ਹੂੜੀਆ)-ਸ਼ਹਿਰ ਵਿਚ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਸ਼ਹਿਰ ਦੇ ਸਰਕੁਲਰ ਰੋਡ ਸਥਿਤ ਗਲੀ ਨੰਬਰ ਇਕ ਵਿਚ ਮੁਹੱਲਾ ਵਾਸੀਆਂ ਨੇ ਇਕ ਨਾਬਾਲਗ ਨੌਜਵਾਨ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਦੇ 1 50 ਤੋਂ ਵੱਧ ਪੱਤਿਆਂ ਸਮੇਤ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਜਦਕਿ ਉਸ ਦੇ ਦੋ ਸਾਥੀ ਆਪਣਾ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ।
ਅਬੋਹਰ, 14 ਨਵੰਬਰ(ਵਿਵੇਕ ਹੂੜੀਆ)-ਸ਼ਹਿਰ ਵਿਚ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਸ਼ਹਿਰ ਦੇ ਸਰਕੁਲਰ ਰੋਡ ਸਥਿਤ ਗਲੀ ਨੰਬਰ ਇਕ ਵਿਚ ਮੁਹੱਲਾ ਵਾਸੀਆਂ ਨੇ ਇਕ ਨਾਬਾਲਗ ਨੌਜਵਾਨ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਦੇ 1 50 ਤੋਂ ਵੱਧ ਪੱਤਿਆਂ ਸਮੇਤ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਜਦਕਿ ਉਸ ਦੇ ਦੋ ਸਾਥੀ ਆਪਣਾ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਲੀ ਵਿਚੋਂ ਲੰਘ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਹੋਰ ਮੋਟਰਸਾਈਕਲ ਨਾਲ ਟਕਰਾ ਕੇ ਨੁਕਸਾਨਿਆ ਗਿਆ। ਇਸ ਘਟਨਾ ਕਾਰਨ ਉੱਥੇ ਮੌਜੂਦ ਲੋਕਾਂ ਦਾ ਧਿਆਨ ਉਨ੍ਹਾਂ ਵੱਲ ਗਿਆ। ਇਸੇ ਦੌਰਾਨ ਮੁਹੱਲੇ ਦੇ ਵਸਨੀਕ ਸੰਜੇ ਸਿੰਗਲਾ ਨੇ ਇਕ ਨਾਬਾਲਗ ਨੌਜਵਾਨ ਨੂੰ ਕਾਬੂ ਕਰ ਲਿਆ, ਜਦਕਿ ਉਸ ਦੇ ਦੋ ਸਾਥੀ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਭੱਜ ਗਏ। ਸੰਜੇ ਸਿੰਗਲਾ ਨੇ ਦੱਸਿਆ ਕਿ ਨੌਜਵਾਨ ਨੂੰ ਕਾਬੂ ਕਰਨ ਦੌਰਾਨ ਉਸ ਦੇ ਦੋ ਸਾਥੀਆਂ ਨੇ ਉਸ ਨਾਲ ਹੱਥੋਪਾਈ ਵੀ ਕੀਤੀ, ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਨਾਬਾਲਗ ਨੂੰ ਮੌਕੇ ਤੋਂ ਜਾਣ ਨਹੀਂ ਦਿੱਤਾ। ਇਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਫੜੇ ਗਏ ਨੌਜਵਾਨ ਨੂੰ ਥਾਣਾ ਸਿਟੀ ਨੰਬਰ-1 ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਨੌਜਵਾਨ ਸੀਡ ਫਾਰਮ ਇਲਾਕੇ ਦਾ ਰਹਿਣ ਵਾਲਾ ਹੈ। ਮੁਹੱਲਾ ਵਾਸੀਆਂ ਅਨੁਸਾਰ ਨੌਜਵਾਨ ਦੇ ਕਬਜ਼ੇ ਵਿਚੋਂ ਨਸ਼ੀਲੇ ਕੈਪਸੂਲਾਂ ਦੇ 150 ਤੋਂ ਵੱਧ ਪੱਤੇ ਮਿਲਣ ਦੀ ਗੱਲ ਸਾਹਮਣੇ ਆਈ ਹੈ। ਇੰਨੀ ਵੱਡੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲ ਮਿਲਣ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਨਸ਼ਿਆਂ ਦੇ ਵਧਦੇ ਕਾਰੋਬਾਰ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਨਾਬਾਲਗਾਂ ਦਾ ਵੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਣਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੌਕੇ ਤੋਂ ਫ਼ਰਾਰ ਹੋਏ ਦੋਵੇਂ ਨੌਜਵਾਨਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਨਸ਼ੇ ਦੇ ਇਸ ਕਾਰੋਬਾਰ ਨਾਲ ਜੁੜੇ ਹੋਰ ਲੋਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ।