15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੋਲਡੀ ਮੁਸਾਫਿਰ ਨੂੰ ਮੁੜ ਟਿਕਟ ਮਿਲਣ ’ਤੇ ਹਲਕੇ ’ਚ ਖ਼ੁਸ਼ੀ ਦੀ ਲਹਿਰ-ਸਰਪੰਚ ਭਜਨ ਲਾਲ

ਬੱਲੂਆਣਾ, 15 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੂੰ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਤੋਂ ਟਿਕਟ ਦਿੱਤੀ ਗਈ ਹੈ ਜਿਸ ਨਾਲ ਪੂਰੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਸਰਪੰਚ ਬੱਲੂਆਣਾ ਭਜਨ ਲਾਲ ਨੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 16-11-2026
ਬੱਲੂਆਣਾ, 15 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੂੰ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਤੋਂ ਟਿਕਟ ਦਿੱਤੀ ਗਈ ਹੈ ਜਿਸ ਨਾਲ ਪੂਰੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਸਰਪੰਚ ਬੱਲੂਆਣਾ ਭਜਨ ਲਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਮਨਦੀਪ ਗੋਲਡੀ ਮੁਸਾਫਿਰ ਉਹ ਵਿਧਾਇਕ ਹੈ ਜਿਸ ਨੇ ਲੰਬੇ ਸਮੇਂ ਤੋਂ ਗੁਆਂਢੀ ਹਲਕਿਆਂ ਦੇ ਗ਼ੁਲਾਮ ਰਹੇ ਬੱਲੂਆਣਾ ਹਲਕੇ ਨੂੰ ਆਜ਼ਾਦ ਕਰਵਾਇਆ ਹੈ। ਇੱਥੇ ਹੀ ਬੱਸ ਨਹੀਂ ਉਨ੍ਹਾਂ ਹਲਕੇ ਅੰਦਰ ਇਤਨੇ ਵਿਕਾਸ ਕਾਰਜ ਕਰਵਾਏ ਹਨ ਜੋ ਪਿਛਲੇ 75 ਸਾਲਾਂ ਵਿਚ ਰਹੀਆਂ ਸਰਕਾਰਾਂ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਵਿਧਾਇਕ ਗੋਲਡੀ ਮੁਸਾਫਿਰ ਨੂੰ ਮੁੜ ਤੋਂ ਟਿਕਟ ਦੇ ਕੇ ਹਲਕੇ ਦਾ ਮਾਣ ਵਧਾਇਆ ਹੈ। ਉਨ੍ਹਾਂ ਪਾਰਟੀ ਹਾਈਕਮਾਨ ਨੂੰ ਭਰੋਸਾ ਦਵਾਇਆ ਕਿ ਹਲਕੇ ਦੇ ਲੋਕ ਇਕ ਵੱਡੀ ਲੀਡ ਨਾਲ ਗੋਲਡੀ ਮੁਸਾਫਿਰ ਨੂੰ ਜਿਤਾ ਕੇ ਬੱਲੂਆਣਾ ਸੀਟ ਪਾਰਟੀ ਹਾਈਕਮਾਨ ਦੀ ਝੋਲੀ ਪਾਉਣਗੇ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਅਗਲੀ ਖ਼ਬਰ ਜਲਾਲਾਬਾਦ ’ਚ ਦਿਨ-ਦਿਹਾੜੇ ਸਾੜੀ ਜਾ ਰਹੀ ਹੈ ਪਰਾਲੀ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।