ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਮਨਾਇਆ ‘ਬਾਲ ਦਿਵਸ’
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਹੜੇ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਗ਼ੁਬਾਰਿਆਂ ਅਤੇ ਆਕਰਸ਼ਕ ਸਜਾਵਟ ਨਾਲ ਸ਼ਿੰਗਾਰਿਆ ਗਿਆ, ਜਿਸ ਨਾਲ ਚਾਰੇ ਪਾਸੇ ਖ਼ੁਸ਼ੀ ਅਤੇ ਉਤਸਵ ਵਾਲਾ ਮਾਹੌਲ ਬਣਿਆ ਰਿਹਾ।
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਹੜੇ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਗ਼ੁਬਾਰਿਆਂ ਅਤੇ ਆਕਰਸ਼ਕ ਸਜਾਵਟ ਨਾਲ ਸ਼ਿੰਗਾਰਿਆ ਗਿਆ, ਜਿਸ ਨਾਲ ਚਾਰੇ ਪਾਸੇ ਖ਼ੁਸ਼ੀ ਅਤੇ ਉਤਸਵ ਵਾਲਾ ਮਾਹੌਲ ਬਣਿਆ ਰਿਹਾ। ਨੰਨ੍ਹੇ-ਮੁੰਨੇ ਬੱਚਿਆਂ ਦੇ ਸਰੀਰਕ ਅਤੇ ਬੌਧਿਕ ਵਿਕਾਸ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ਅਤੇ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਵਿਚ ਦੀਵੇ, ਮੋਮਬਤੀਆਂ, ਗ਼ੁਬਾਰੇ, ਚੂੜੀਆਂ, ਡਿਸਪੋਜ਼ਲ, ਕਾਰਡ ਤੇ ਗਿਲਾਸ ਨਾਲ ਸਬੰਧਿਤ ਖੇਡਾਂ, ਵਿਗਿਆਨਕ ਪ੍ਰਯੋਗਾਂ ਵਾਲੀਆਂ ਖੇਡਾਂ, ਚਿੱਤਰਕਲਾ ਅਤੇ ਮਾਈਂਡ ਚੈਲੇਂਜ ਦੇ ਨਾਲ-ਨਾਲ ਫੁੱਟਬਾਲ, ਰਿਲੇਅ ਰੇਸ, ਬਾਕਸਿੰਗ ਅਤੇ ਹਰਡਲ ਰੇਸ ਵਰਗੇ ਦਿਲਚਸਪ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਆਕਰਸ਼ਨ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਰਹੀ। ਮਾਪਿਆਂ ਨੇ ਵੀ ਆਪਣੇ ਬੱਚਿਆਂ ਨਾਲ ਮਿਲ ਕੇ ਵੱਖ-ਵੱਖ ਖੇਡਾਂ ਦਾ ਭਰਪੂਰ ਅਨੰਦ ਮਾਣਿਆ, ਜਿਸ ਨਾਲ ਮਾਪਿਆਂ, ਅਧਿਆਪਕਾਂ ਅਤੇ ਬੱਚਿਆਂ ਦਾ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਇਆ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ, ਸਿਰਜਣਾਤਮਿਕ ਯੋਗਤਾਵਾਂ ਅਤੇ ਸਰਵਪੱਖੀ ਵਿਕਾਸ ਦੇ ਅਹਿਮ ਪਹਿਲੂਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ। ਅੰਤ ਵਿਚ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਅਤੇ ਪ੍ਰਬੰਧਕ ਕਮੇਟੀ ਨੇ ਸਮੂਹ ਬੱਚਿਆਂ ਅਤੇ ਮਾਪਿਆਂ ਨੂੰ ਬਾਲ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।