16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਰਮਦੀਪ ਕੌਰ ਢਿੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ

ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਮਦੀਪ ਕੌਰ ਢਿੱਲੋਂ ਨੂੰ ਇਸਤਰੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਮਹਿਲਾ ਵਿੰਗ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਸਤਰੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਕਰਮਦੀਪ ਕੌਰ ਢਿੱਲੋਂ ਨੂੰ ਵਧਾਈ ਦਿੰਦੇ ਹੋਏ ਅਕਾਲੀ ਆਗੂ ਸੁਨੀਲ ਹਾਂਡਾ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 17-11-2026
ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਮਦੀਪ ਕੌਰ ਢਿੱਲੋਂ ਨੂੰ ਇਸਤਰੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਮਹਿਲਾ ਵਿੰਗ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਪਣੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਰਮਦੀਪ ਕੌਰ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਉਂਦਿਆਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਇਸਤਰੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਲਈ ਉਹ ਪੂਰੀ ਸਰਗਰਮੀ ਨਾਲ ਕੰਮ ਕਰਨਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਨੀਲ ਹਾਂਡਾ ਨੇ ਕਰਮਦੀਪ ਕੌਰ ਢਿੱਲੋਂ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਸਤਰੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਸ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਮੀਦ ਜਤਾਈ ਕਿ ਕਰਮਦੀਪ ਕੌਰ ਢਿੱਲੋਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਂਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਅਰਨੀਵਾਲਾ ਸ਼ੇਖ਼ ਸੁਭਾਨ ਦੇ ਵਿਕਾਸ ਨੂੰ ਮਿਲੀ ਵੱਡੀ ਰਫ਼ਤਾਰ, ਸੀਵਰੇਜ ਪ੍ਰੋਜੈਕਟ ਦਾ ਵਿਧਾਇਕ ਗੋਲਡੀ ਕੰਬੋਜ ਨੇ ਰੱਖਿਆ ਨੀਂਹ... ਅਗਲੀ ਖ਼ਬਰ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਹੀਂ ਲੋਕਤੰਤਰ ਵਿਚ ਮਤਦਾਨ ਦਾ ਦਿੱਤਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।