16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਰਨੀਵਾਲਾ ਸ਼ੇਖ਼ ਸੁਭਾਨ ਦੇ ਵਿਕਾਸ ਨੂੰ ਮਿਲੀ ਵੱਡੀ ਰਫ਼ਤਾਰ, ਸੀਵਰੇਜ ਪ੍ਰੋਜੈਕਟ ਦਾ ਵਿਧਾਇਕ ਗੋਲਡੀ ਕੰਬੋਜ ਨੇ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ/ਮੰਡੀ ਅਰਨੀਵਾਲਾ, 16 ਨਵੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਮੋਹਲ਼ਾ)-ਫ਼ਾਜ਼ਿਲਕਾ ਦੇ ਨੇੜੇ ਪੈਂਦੀ ਜਲਾਲਾਬਾਦ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਮੰਡੀ ਅਰਨੀਵਾਲਾ ਦੇ ਵਸਨੀਕਾਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੰਡੀ ਵਿਚ 100 ਪ੍ਰਤੀਸ਼ਤ ਸੀਵਰੇਜ ਦੇ ਕੰਮ ਨੂੰ ਪੂਰਾ ਕਰਨ ਲਈ 21. 39 ਕਰੋੜ ਰੁਪਏ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਸੀਵਰੇਜ ਲਾਈਨਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਮੰਡੀ ਅਰਨੀਵਾਲਾ ਸ਼ੇਖ਼ ਸੁਭਾਨ ਵਿਖੇ 21.39 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਹੋਰ ਪਤਵੰਤੇ ਸੱਜਣ। ਅਜੀਤ ਤਸਵੀਰ 17-11-2026
ਫ਼ਾਜ਼ਿਲਕਾ/ਮੰਡੀ ਅਰਨੀਵਾਲਾ, 16 ਨਵੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਮੋਹਲ਼ਾ)-ਫ਼ਾਜ਼ਿਲਕਾ ਦੇ ਨੇੜੇ ਪੈਂਦੀ ਜਲਾਲਾਬਾਦ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਮੰਡੀ ਅਰਨੀਵਾਲਾ ਦੇ ਵਸਨੀਕਾਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੰਡੀ ਵਿਚ 100 ਪ੍ਰਤੀਸ਼ਤ ਸੀਵਰੇਜ ਦੇ ਕੰਮ ਨੂੰ ਪੂਰਾ ਕਰਨ ਲਈ 21.39 ਕਰੋੜ ਰੁਪਏ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਸੀਵਰੇਜ ਲਾਈਨਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਦੇਸ਼ ਦੀ ਵੰਡ ਤੋਂ ਬਾਅਦ ਅਰਨੀਵਾਲਾ ਦੇ ਵਸਨੀਕਾਂ ਨੂੰ ਪਹਿਲੀ ਵਾਰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਅਤੇ ਸੀਵਰੇਜ ਦੀ ਸਹੂਲਤ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਨੀਂਹ ਪੱਥਰ ਰੱਖਣ ਉਪਰੰਤ ਅਰਨੀਵਾਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਪਹਿਲਾਂ ਵੱਡੇ-ਵੱਡੇ ਧਨਾਢ ਲੋਕ ਇਸ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ ਪਰ ਗੱਲਾਂ-ਬਾਤਾਂ ਤੋਂ ਬਿਨਾਂ ਉਨ੍ਹਾਂ ਅਰਨੀਵਾਲਾ ਦੇ ਲੋਕਾਂ ਨੂੰ ਕੁੱਝ ਨਹੀਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਰਨੀਵਾਲਾ ਅੰਦਰ 50 ਪ੍ਰਤੀਸ਼ਤ ਸੀਵਰੇਜ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ 40 ਪ੍ਰਤੀਸ਼ਤ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਕਰੀਬ 4 ਕਿੱਲੋਮੀਟਰ ਲੰਬੀ ਸੀਵਰੇਜ ਲਾਈਨ ਵਿਛਾਈ ਜਾਵੇਗੀ। ਇਸ ਨਾਲ ਡੱਬਵਾਲੀ ਕਲਾਂ ਰੋਡ ਤੋਂ ਲੈ ਕੇ ਥਾਣੇ ਦੀ ਹੱਦ ਤੱਕ ਦੇ ਇਲਾਕੇ ਨੂੰ ਸੀਵਰੇਜ ਦੀ ਸਹੂਲਤ ਮਿਲੇਗੀ। ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿਛਲੇ ਕਈ ਦਹਾਕਿਆਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਰਨੀਵਾਲਾ ਸ਼ੇਖ਼ ਸੁਭਾਨ ਵਿਚ ਪਹਿਲਾਂ ਹੀ 13.71 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕਰੀਬ 60 ਫ਼ੀਸਦੀ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਹੁਣ ਬਾਕੀ ਰਹਿੰਦੇ ਕੰਮ ਨੂੰ ਪੂਰਾ ਕਰਨ ਲਈ 21.39 ਕਰੋੜ ਰੁਪਏ ਦਾ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਰਨੀਵਾਲਾ ਖੇਤਰ ਦੀ ਤਰੱਕੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਨਵੀਂ ਤਹਿਸੀਲ, ਸਕੂਲ ਆਫ਼ ਐਮੀਨੈਂਸ, ਲਾਇਬ੍ਰੇਰੀਆਂ ਅਤੇ ਆਮ ਆਦਮੀ ਕਲੀਨਿਕਾਂ ਵਰਗੇ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿਚ ਅਰਨੀਵਾਲਾ ਦੇ ਛੱਪੜ ਦੇ ਨਵੀਨੀਕਰਨ ਲਈ ਵੀ ਟੈਂਡਰ ਜਾਰੀ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਸੈਰ ਕਰਨ ਲਈ ਟਰੈਕ, ਵਾਹਨਾਂ ਦੀ ਪਾਰਕਿੰਗ ਅਤੇ ਸੜਕ ਕਿਨਾਰੇ ਰੇਹੜੀ-ਫੜ੍ਹੀ ਲਗਾਉਣ ਵਾਲਿਆਂ ਲਈ ਪੱਕੀ ਜਗਾ ਬਣਾਉਣ ਦੀ ਤਜਵੀਜ਼ ਹੈ। ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਮੋਨੂ ਕੁੱਕੜ, ਸੀਨੀਅਰ ਮੀਤ ਪ੍ਰਧਾਨ ਸ਼ਿਵ ਕੁਮਾਰ, ਜੂਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ, ਅਜੇ ਕੁਮਾਰ ਕੁੱਕੜ, ਹਰਕ੍ਰਿਸ਼ਨ ਲਾਲ ਟੀ.ਟੀ, ਯਾਦਵਿੰਦਰ ਸਿੰਘ ਯਾਦਾ, ਮਾਰਕੀਟ ਕਮੇਟੀ ਚੇਅਰਮੈਨ ਭੋਲਾ, ਕੌਂਸਲਰ ਡਾ.ਬਲਵਿੰਦਰ ਸਿੰਘ ਸੋਨੂੰ, ਛਿੰਦਰਪਾਲ ਸਿੰਘ, ਅਨਿਲ ਕੁਮਾਰ, ਦੇਸ਼ ਰਾਜ ਚੁੱਘ, ਖ਼ਰੈਤ ਲਾਲ ਤਰੀਕਾ, ਰਵਿੰਦਰ ਕੁਮਾਰ ਬਠਲਾ, ਡਾ.ਜਗਦੀਸ਼ ਸਿੰਘ ਚੋਟਾ, ਰਾਕੇਸ਼ ਕੁਮਾਰ ਕੁੱਕੜ, ਗੁਲਸ਼ਨ ਕੁਮਾਰ, ਹੈਪੀ ਸੰਧੂ, ਸ਼ੋਮ ਕੁਮਾਰ ਚੁੱਘ, ਸ਼ਾਮ ਚੰਦ ਚੁੱਘ, ਜਗਦੀਸ਼ ਕੁਮਾਰ ਬਤਰਾ, ਸਚਿਨ ਬਤਰਾ, ਸੌਰਭ ਕੁੱਬਾ, ਮਨਿੰਦਰ ਸਿੰਘ ਅਤੇ ਰੌਸ਼ਨ ਲਾਲ ਸਚਦੇਵਾ ਸਮੇਤ ਹੋਰ ਪਾਰਟੀ ਆਗੂ, ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ 72 ਘੰਟਿਆਂ ਬਾਅਦ ਵੀ ਨਹੀਂ ਹੋ ਸਕੀ ਅਣਪਛਾਤੀ ਮਹਿਲਾ ਦੀ ਪਛਾਣ-ਨਰ ਸੇਵਾ ਨਰਾਇਣ ਸੇਵਾ ਸੰਮਤੀ ਨੇ ਲਾਵਾਰਸ ਸਮਝ ਕੇ ਕੀਤਾ ਸ... ਅਗਲੀ ਖ਼ਬਰ ਕਰਮਦੀਪ ਕੌਰ ਢਿੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।