16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਸੰਬੰਧੀ ਹੋਇਆ ਵਿਚਾਰ-ਵਟਾਂਦਰਾ

ਜਲਾਲਾਬਾਦ, 16 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ.

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਰਾਜ ਬਖ਼ਸ਼ ਕੰਬੋਜ ਅਤੇ ਹੋਰ ਸਾਥੀ। 17-11-2026
ਜਲਾਲਾਬਾਦ, 16 ਨਵੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿਭਾਗ ਦੇ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਾਰਟੀ ਦੀਆਂ ਨੀਤੀਆਂ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਭਾਰਨ ਬਾਰੇ ਵੀ ਵਿਚਾਰ-ਚਰਚਾ ਹੋਈ। ਰਾਜ ਬਖ਼ਸ਼ ਕੰਬੋਜ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਲੋਂ ਅੱਗੇ ਦੀ ਰਣਨੀਤੀ ਤਿਆਰ ਕਰਨਾ ਮਹੱਤਵਪੂਰਨ ਹੈ। ਇਸ ਮੌਕੇ ਹੋਰ ਕਾਂਗਰਸੀ ਆਗੂ ਅਤੇ ਸਾਥੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਏਕਲ ਫਾਊਂਡੇਸ਼ਨ ਵਲੋਂ ਸਰਹੱਦੀ ਪਿੰਡਾਂ ਵਿਚ ਲਗਾਏ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।