18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਨਗਰ ਕੀਰਤਨ 22 ਨੂੰ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਨਗਰ ਕੀਰਤਨ 22 ਨਵੰਬਰ ਦਿਨ ਐਤਵਾਰ ਨੂੰ ਪਿੰਡ ਜੰਡ ਵਾਲਾ ਮੀਰਾਂ ਸਾਂਗਲਾ ਵਿਖੇ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸਵੇਰੇ 7 ਵਜੇ ਆਰੰਭ ਹੋਵੇਗਾ।

ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਨਗਰ ਕੀਰਤਨ 22 ਨਵੰਬਰ ਦਿਨ ਐਤਵਾਰ ਨੂੰ ਪਿੰਡ ਜੰਡ ਵਾਲਾ ਮੀਰਾਂ ਸਾਂਗਲਾ ਵਿਖੇ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸਵੇਰੇ 7 ਵਜੇ ਆਰੰਭ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੀਰਤਨ ਪਿੰਡ ਜੰਡ ਵਾਲਾ ਮੀਰਾਂ ਸਾਂਗਲਾ ਤੋਂ ਆਰੰਭ ਹੋ ਕੇ ਪੱਤਰੇ ਵਾਲਾ, ਕਿਲਿਆਂ ਵਾਲੀ, ਪੰਜਕੋਸੀ ਅਤੇ ਗੁਰਦੁਆਰਾ ਹਰੀਪੁਰਾ ਸਾਹਿਬ ਦਾਨੇਵਾਲਾ ਤੋਂ ਹੁੰਦਾ ਹੋਇਆ ਵਾਪਸ ਪਿੰਡ ਜੰਡਵਾਲਾ ਮੀਰਾਂ ਸਾਂਗਲਾ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਸ ਦੌਰਾਨ ਸੰਗਤਾਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ਅਤੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਸੇਵਾ ਵੀ ਨਿਭਾਈ ਜਾਵੇਗੀ। ਪ੍ਰਬੰਧਕਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ। ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਹੈ ਕਿ ਨਗਰ ਕੀਰਤਨ ਦੌਰਾਨ ਮੋਟਰਸਾਈਕਲ ਲਿਆਉਣ ਦੀ ਸਖ਼ਤ ਮਨਾਹੀ ਹੈ।
ਪਿਛਲੀ ਖ਼ਬਰ ਦੋ ਦਿਨਾਂ ਤੋਂ ਲਾਪਤਾ ਆਟੋ ਚਾਲਕ ਦੀ ਲਾਸ਼ ਮਲੂਕਾ ਮਾਈਨਰ ’ਚੋਂ ਮਿਲੀ ਅਗਲੀ ਖ਼ਬਰ ਕ੍ਰਿਕਟ ਐਸੋਸੀਏਸ਼ਨ ਵਲੋਂ ਸੈਸ਼ਨ 2027-28 ਦੇ ਮੁਕਾਬਲਿਆਂ ਲਈ ਅੰਡਰ 16 ਲੜਕਿਆਂ ਦੇ ਟਰਾਇਲ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।