19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੋਸ਼ਲ ਮੀਡੀਆ ’ਤੇ ਅਣਜਾਣ ਲੋਕਾਂ ਨਾਲ ਦੋਸਤੀ ਪੈ ਸਕਦੀ ਹੈ ਭਾਰੀ...

ਮਹੱਤਵਪੂਰਨ ਜਾਣਕਾਰੀਆਂ ਇਕੱਠੀਆਂ ਕਰਨ ਲਈ ਵੀ ਕਿਹਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਵਰਤੇ ਜਾਣ ਦਾ ਵੀ ਖ਼ਤਰਾ ਹੈ।

(Ã ਸਫਾ 5 ਦੀ ਬਾਕੀ Æ) 19-11-2026
ਮਹੱਤਵਪੂਰਨ ਜਾਣਕਾਰੀਆਂ ਇਕੱਠੀਆਂ ਕਰਨ ਲਈ ਵੀ ਕਿਹਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਵਰਤੇ ਜਾਣ ਦਾ ਵੀ ਖ਼ਤਰਾ ਹੈ। ਪਿਆਰ, ਦੋਸਤੀ ਅਤੇ ਆਰਥਿਕ ਲਾਲਚ ਵਿਚ ਆ ਕੇ ਨੌਜਵਾਨ ਕਈ ਵਾਰ ਇਹ ਸਮਝ ਨਹੀਂ ਪਾਉਂਦੇ ਕਿ ਉਹ ਕਿੰਨੀ ਗੰਭੀਰ ਮੁਸੀਬਤ ਵਿਚ ਫਸ ਰਹੇ ਹਨ। ਐੱਸ.ਐੱਸ.ਪੀ. ਨੇ ਮਾਪਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਨੌਜਵਾਨ ਬੱਚਿਆਂ ਦੀਆਂ ਆਦਤਾਂ ਵੱਲ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕਿਤੇ ਉਨ੍ਹਾਂ ਦਾ ਬੱਚਾ ਨਸ਼ੇ ਦੀ ਲਤ ਦਾ ਸ਼ਿਕਾਰ ਤਾਂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਪੂਰਤੀ ਲਈ ਕਈ ਨੌਜਵਾਨ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋ ਜਾਂਦੇ ਹਨ, ਜਿਸ ਦਾ ਫ਼ਾਇਦਾ ਸਮਾਜ ਅਤੇ ਦੇਸ਼ ਦੇ ਦੁਸ਼ਮਣ ਉਠਾਉਂਦੇ ਹਨ। ਨਸ਼ੇ ਵਿਚ ਫਸੇ ਨੌਜਵਾਨ ਦੇਸ਼ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਦਾ ਜਲਦੀ ਸ਼ਿਕਾਰ ਬਣ ਸਕਦੇ ਹਨ। ਇਸ ਲਈ ਮਾਪਿਆਂ ਵਲੋਂ ਬੱਚਿਆਂ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖਣੀ ਬੇਹੱਦ ਜ਼ਰੂਰੀ ਹੈ। ਐੱਸ.ਐੱਸ.ਪੀ. ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਇਸ ਵਿਸ਼ੇ ’ਤੇ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਦੇ ਖ਼ਤਰਿਆਂ, ਅਣਜਾਣ ਲੋਕਾਂ ਵਲੋਂ ਭੇਜੇ ਜਾਂਦੇ ਸੁਨੇਹਿਆਂ, ਦੋਸਤੀ ਦੇ ਪ੍ਰਸਤਾਵਾਂ ਅਤੇ ਪੈਸਿਆਂ ਦੇ ਲਾਲਚ ਬਾਰੇ ਜਾਗਰੂਕ ਕਰਨ। ਮਾਪਿਆਂ ਨੂੰ ਸਮੇਂ-ਸਮੇਂ ’ਤੇ ਬੱਚਿਆਂ ਦੇ ਮੋਬਾਈਲ ਫੋਨਾਂ ਦੀਆਂ ਗਤੀਵਿਧੀਆਂ ਦੀ ਜਾਂਚ ਵੀ ਕਰਨੀ ਚਾਹੀਦੀ ਹੈ, ਤਾਂ ਜੋ ਕਿਸੇ ਸ਼ੱਕੀ ਸੰਪਰਕ ਜਾਂ ਗਤੀਵਿਧੀ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਪੇ ਨੂੰ ਆਪਣੇ ਬੱਚੇ ਦੀਆਂ ਆਨਲਾਈਨ ਗਤੀਵਿਧੀਆਂ, ਕਿਸੇ ਅਣਜਾਣ ਵਿਅਕਤੀ ਨਾਲ ਗੱਲਬਾਤ ਜਾਂ ਸ਼ੱਕੀ ਸੰਪਰਕ ਬਾਰੇ ਕੋਈ ਸ਼ੱਕ ਹੁੰਦਾ ਹੈ ਤਾਂ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਲੋਕਾਂ ਦੀ ਮਿੱਤਰ ਹੈ ਅਤੇ ਸਮੇਂ ਸਿਰ ਮਿਲੀ ਜਾਣਕਾਰੀ ਕਿਸੇ ਬੱਚੇ ਨੂੰ ਗ਼ਲਤ ਰਸਤੇ ’ਤੇ ਜਾਣ ਤੋਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਹਰੇਕ ਪਰਿਵਾਰ ਦਾ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ। ਬੱਚਿਆਂ ਦੀ ਸੁਰੱਖਿਆ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਮਾਪਿਆਂ ਦੀ ਜਾਗਰੂਕਤਾ ਅਤੇ ਸਮੇਂ ਸਿਰ ਕੀਤੀ ਗਈ ਨਿਗਰਾਨੀ ਵੀ ਇਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਪਿਛਲੀ ਖ਼ਬਰ ਏਂਜਲਜ਼ ਵਰਲਡ ਸਕੂਲ ਵਿਚ ‘ਜੰਪ ਐਂਡ ਬਾਲਿੰਗ’ ਗਤੀਵਿਧੀ ਦੌਰਾਨ ਨੰਨ੍ਹੇ-ਮੁੰਨ੍ਹਿਆਂ ਨੇ ਕੀਤੀ ਖ਼ੂਬ ਮਸਤੀ ਅਗਲੀ ਖ਼ਬਰ ਐੱਸ.ਡੀ.ਐਮ. ਅਬੋਹਰ ਕਮ ਉਪ ਮੰਡਲ ਸੈਂਸਸ ਅਫ਼ਸਰ ਸੁਰਿੰਦਰ ਸਿੰਘ ਅਤੇ ਤਹਿਸੀਲਦਾਰ ਸ੍ਰੀਮਤੀ ਚਰਨਜੀਤ ਕੌਰ ਵਲੋਂ ਵੱਧ ਤੋਂ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।