ਵਿਧਾਇਕ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਹਲਕਾ ਫ਼ਾਜ਼ਿਲਕਾ ’ਚ ਖ਼ੁਸ਼ੀ ਦੀ ਲਹਿਰ ਵਿਧਾਇਕ ਸਵਨਾ ਨੇ ਹਲਕਾ ਵਾਸੀਆਂ ਨੂੰ ਦੱਸਿਆ ਆਪਣਾ ਪਰਿਵਾਰ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਾਜ਼ਿਲਕਾ ਤੋਂ ਮੌਜੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਸਮੁੱਚੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਟਿਕਟ ਮਿਲਣ ਦੀ ਖ਼ੁਸ਼ੀ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਾਸੀਆਂ ਵਲੋਂ ਵਿਧਾਇਕ ਸਵਨਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਅਤੇ ਸਨਮਾਨ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
19-11-2026