ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਮਾਹੂਆਣਾ ਤੋਂ ਪਿੰਡ ਘਟਿਆ ਵਾਲੀ ਜੱਟਾਂ ਕੋਲੋਂ ਲੰਘ ਰਹੇ ਸਨ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ।
ਅਜੀਤ ਡੈਸਕ
22-11-2026