22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੀ.ਐੱਮ. ਸ੍ਰੀ ਸਰਕਾਰੀ ਸਕੂਲ ਬੱਲੂਆਣਾ ਵਿਖੇ ਦੋ ਰੋਜ਼ਾ ਵਿਸ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ

ਬੱਲੂਆਣਾ, 21 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੀ. ਐੱਮ.

ਬੱਲੂਆਣਾ ਸਕੂਲ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਾ ਹੋਇਆ ਸਬੰਧਿਤ ਸਟਾਫ਼। ਤਸਵੀਰ-ਜਸਮੇਰ ਸਿੰਘ ਢਿੱਲੋਂ 22-11-2026
ਬੱਲੂਆਣਾ, 21 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਸਕੂਲ ਦੇ ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਦੋ ਰੋਜ਼ਾ ਵਿਸ਼ਾ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਇਲਾਕੇ ਦੇ ਲਗਭਗ 15 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲਾਂ, ਚਾਰਟਾਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਿੰਡ ਬੱਲੂਆਣਾ ਦੇ ਸਰਪੰਚ ਭਜਨ ਲਾਲ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਐੱਸ.ਐੱਮ.ਸੀ. ਕਮੇਟੀ ਦੇ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਵੀ ਵਿਸ਼ੇਸ਼ ਤੌਰ ’ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵਿਸ਼ਾ ਮੇਲੇ ਦੌਰਾਨ ਜੂਨੀਅਰ ਵਰਗ (ਛੇਵੀਂ ਤੋਂ ਅੱਠਵੀਂ ਜਮਾਤ) ਅਤੇ ਸੀਨੀਅਰ ਵਰਗ (ਨੌਵੀਂ ਤੋਂ ਬਾਰ੍ਹਵੀਂ ਜਮਾਤ) ਦੇ ਵਿਦਿਆਰਥੀਆਂ ਲਈ ਤਿੰਨ ਮੁੱਖ ਥੀਮ ਰੱਖੇ ਗਏ ਸਨ, ਜਿਨ੍ਹਾਂ ਵਿਚ ਅਸਲ ਜੀਵਨ ਵਿਚ ਗਿਆਨ ਦੀ ਵਰਤੋਂ, ਕਲਾ ਏਕੀਕਰਿਤ ਸਿੱਖਿਆ ਅਤੇ ਭਾਰਤੀ ਜੀਵਨ-ਮੁੱਲ ਤੇ ਸੰਸਕ੍ਰਿਤੀ ਸ਼ਾਮਲ ਸਨ। ਇਨ੍ਹਾਂ ਥੀਮਾਂ ਅਧੀਨ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਿਕ ਮਾਡਲਾਂ ਅਤੇ ਪ੍ਰਦਰਸ਼ਨੀਆਂ ਰਾਹੀਂ ਆਪਣੇ ਗਿਆਨ, ਹੁਨਰ ਅਤੇ ਸਿਰਜਣਾਤਮਿਕ ਸੋਚ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸਥਾਨ ਹਾਸਲ ਕੀਤੇ। ਸੀਨੀਅਰ ਵਰਗ ਦੇ ਕਲਾ ਏਕੀਕਰਿਤ ਸਿੱਖਿਆ ਥੀਮ ਵਿਚ ਵਿਦਿਆਰਥਣਾਂ ਸਾਕਸ਼ੀ ਅਤੇ ਕੁਲਵਿੰਦਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਭਾਰਤੀ ਜੀਵਨ-ਮੁੱਲ ਤੇ ਸੰਸਕ੍ਰਿਤੀ ਥੀਮ ਵਿਚ ਸਾਹਿਲ ਅਤੇ ਨਵਦੀਪ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਸਲ ਜੀਵਨ ਵਿਚ ਗਿਆਨ ਦੀ ਵਰਤੋਂ ਥੀਮ ਵਿਚ ਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੂਨੀਅਰ ਵਰਗ ਵਿਚ ਕਲਾ ਏਕੀਕਰਿਤ ਸਿੱਖਿਆ ਥੀਮ ਤਹਿਤ ਸੰਗਮ ਅਤੇ ਜਸ਼ਨਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਭਾਰਤੀ ਜੀਵਨ-ਮੁੱਲ ਤੇ ਸੰਸਕ੍ਰਿਤੀ ਥੀਮ ਵਿਚ ਸਚਿਨ ਅਤੇ ਗੁਰਨੂਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਵਿਚ ਰੌਸ਼ਨ ਲਾਲ, ਹਰਬੰਸ ਰਾਹੀ, ਮੈਡਮ ਰੇਸ਼ਮਾ, ਮੈਡਮ ਨੈਨਸੀ, ਰਮਨਦੀਪ ਕੌਰ ਅਤੇ ਸੁਸ਼ੀਲ ਕੁਮਾਰ ਨੇ ਬਤੌਰ ਗਾਈਡ ਅਹਿਮ ਭੂਮਿਕਾ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਤਿਆਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਗਾਈਡ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਹਾਜ਼ਰ ਪਤਵੰਤਿਆਂ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਅਤੇ ਪ੍ਰਦਰਸ਼ਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਉਪਰਾਲੇ ਬੱਚਿਆਂ ਵਿਚ ਰਚਨਾਤਮਿਕ ਸੋਚ, ਆਤਮ-ਵਿਸ਼ਵਾਸ ਅਤੇ ਵਿਹਾਰਕ ਗਿਆਨ ਨੂੰ ਵਿਕਸਿਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ, ਪਤਵੰਤਿਆਂ, ਐੱਸ.ਐੱਮ.ਸੀ. ਕਮੇਟੀ ਮੈਂਬਰਾਂ, ਭਾਗ ਲੈਣ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਮੇਲੇ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਮੂਹ ਮੈਂਬਰਾਂ ਦੀ ਸ਼ਲਾਘਾ ਵੀ ਕੀਤੀ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਜਾਗਰੂਕਤਾ ਲਈ ਪ੍ਰਚਾਰ ਰਿਕਸ਼ੇ ਕੀਤੇ ਰਵਾਨਾ ਜ਼ਿਲ੍ਹੇ ਦੇ ਕਰੀਬ 1,41,732 ਬੱਚਿਆਂ ਨੂੰ ਪਿਲਾਈਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।