22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਦਾ ਕੀਤਾ ਵਿੱਦਿਅਕ ਦੌਰਾ

ਬੱਲੂਆਣਾ, 21 ਨਵੰਬਰ (ਜਸਮੇਲ ਸਿੰਘ ਢਿੱਲੋਂ)–ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਐੱਨ.

ਅਜੀਤ ਡੈਸਕ 22-11-2026
ਬੱਲੂਆਣਾ, 21 ਨਵੰਬਰ (ਜਸਮੇਲ ਸਿੰਘ ਢਿੱਲੋਂ)–ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਹ ਦੌਰਾ ਐੱਨ.ਐੱਸ.ਕਿਊ.ਐੱਫ.ਦੀ ਟਰੇਡ ਆਈ.ਟੀ./ਆਈ.ਟੀ.ਈ.ਐੱਸ.ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ। ਇਸ ਦੌਰਾਨ ਸੰਸਥਾ ਦੇ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਲੈਬ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਵੱਖ-ਵੱਖ ਤਕਨੀਕੀ ਗਤੀਵਿਧੀਆਂ ਪ੍ਰੈਕਟੀਕਲ ਰਾਹੀਂ ਕਰਕੇ ਦਿਖਾਈਆਂ ਗਈਆਂ ਅਤੇ ਉਨ੍ਹਾਂ ਦੀ ਕਾਰਜਪ੍ਰਣਾਲੀ ਬਾਰੇ ਸਮਝਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਫ਼ੀਲਡ ਵਿਜ਼ਟ ਵੀ ਕਰਵਾਈ ਗਈ, ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਵਿੱਦਿਅਕ ਦੌਰੇ ਦੌਰਾਨ ਸਕੂਲ ਦੇ ਆਈ.ਟੀ. ਇੰਚਾਰਜ ਸੰਦੀਪ ਸਿੰਘ ਅਤੇ ਅੰਗਰੇਜ਼ੀ ਅਧਿਆਪਕਾ ਪਾਇਲ ਮੈਡਮ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੇ ਤਕਨੀਕੀ ਗਿਆਨ ਵਿਚ ਵਾਧਾ ਕਰਨਾ ਸੀ।
ਪਿਛਲੀ ਖ਼ਬਰ ਧਰਮੂ ਵਾਲਾ ਵਿਖੇ ਚੇਅਰਮੈਨ ਬਲਕਾਰ ਸਿੰਘ ਦੀ ਅਗਵਾਈ ਹੇਠ ਹੋਇਆ ਸਮਾਗਮ, ਆਵਲਾ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ ਅਗਲੀ ਖ਼ਬਰ ਜਗਜੀਤ ਸਿੰਘ ਸੰਧੂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਤਿੰਨ ਘੰਟਿਆਂ ਦੀ ਪੈਰੋਲ ਦੇਣ ਅਤੇ ਪਰਿਵਾਰ ਤੋਂ ਖ਼ਰਚਾ ਵਸੂਲਣ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।