ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਮੱਲਾਂਵਾਲਾ, 22 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਪਿੰਡ ਕੋਹਾਲਾ ਵਿਖੇ ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਲਾਲ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਹਾਲਾ ਨੇ ਦੱਸਿਆ ਕਿ 19 ਨਵੰਬਰ ਦੀ ਰਾਤ ਕਰੀਬ 8 ਵਜੇ ਮੁਲਜ਼ਮ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਉਸ ਦੀ ਤੇ ਉਸ ਦੀ ਭੈਣ ਸੀਤਾ ਦੀ ਕੁੱਟਮਾਰ ਕੀਤੀ।
ਅਜੀਤ ਡੈਸਕ
23-11-2026