23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਗਤ ਨਾਮਦੇਵ ਕਮੇਟੀ ਨੇ ਮਨਾਇਆ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਬਾਬਾ ਨਾਮਦੇਵ ਯੋਗਾ ਕਮੇਟੀ ਅਬੋਹਰ ਵਲੋਂ ਆਲ ਇੰਡੀਆ ਕਸ਼ੱਤਰੀ ਟਾਂਕ ਸਭਾ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਧਾਰਮਿਕ ਸਮਾਗਮ ਪੁਰਾਣੀ ਸੂਰਜ ਨਗਰੀ ਨਾਮਦੇਵ ਭਵਨ (ਧਰਮਸ਼ਾਲਾ) ਗਲੀ ਨੰਬਰ 5 ਅਬੋਹਰ ਵਿਖੇ ਕਰਵਾਇਆ ਗਿਆ ਹੈ।

ਅਜੀਤ ਡੈਸਕ 24-11-2026
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਬਾਬਾ ਨਾਮਦੇਵ ਯੋਗਾ ਕਮੇਟੀ ਅਬੋਹਰ ਵਲੋਂ ਆਲ ਇੰਡੀਆ ਕਸ਼ੱਤਰੀ ਟਾਂਕ ਸਭਾ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਧਾਰਮਿਕ ਸਮਾਗਮ ਪੁਰਾਣੀ ਸੂਰਜ ਨਗਰੀ ਨਾਮਦੇਵ ਭਵਨ (ਧਰਮਸ਼ਾਲਾ) ਗਲੀ ਨੰਬਰ 5 ਅਬੋਹਰ ਵਿਖੇ ਕਰਵਾਇਆ ਗਿਆ ਹੈ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਲੋਕਲ ਰਾਗੀ ਜੱਥਾ ਭਾਈ ਨਿਰਪਾਲ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਨੇ ਉਚੇਚੇ ਤੌਰ ‘ ਤੇ ਕੀਰਤਨ ਦੀ ਹਾਜ਼ਰੀ ਭਰੀ। ਸਮਾਪਤੀ ‘ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਹਿਯੋਗੀ ਸੰਗਤਾਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਭ ਨੇ ਮਿਲ ਬੈਠ ਕੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਡਾ.ਇੰਦਰਪਾਲ ਸਿੰਘ, ਜੀਤ ਸਿੰਘ ਕੈਂਥ, ਗੁਰਜੰਟ ਸਿੰਘ ਕੈਂਥ, ਚਮਕੌਰ ਸਿੰਘ ਸਾਗੂ, ਹਰਜਿੰਦਰ ਸਿੰਘ ਨਿੱਝਰ, ਨਵਤੇਜ ਸਿੰਘ ਚਹਿਲ, ਅਜੀਤ ਸਿੰਘ ਪੁਰਬਾ, ਗੁਰਪ੍ਰੀਤ ਸਿੰਘ ਕੈਂਥ, ਹਰਪ੍ਰੀਤ ਸਿੰਘ ਸਿੱਧੂ, ਪ੍ਰਿਤਪਾਲ ਸਿੰਘ ਕੈਂਥ, ਜੋਗਿੰਦਰ ਸਿੰਘ ਮਾਨ, ਜਸਪਾਲ ਸਿੰਘ ਸਾਗੂ ਅਤੇ ਗੁਰਪ੍ਰੀਤ ਸਿੰਘ ਆਦਿ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰੈਗੂਲਰ ਕਰਨ ਦੀ ਮੰਗ ’ਤੇ ਅੜੇ ਐਨ.ਐੱਚ.ਐਮ.ਮੁਲਾਜ਼ਮ, ਸੂਬਾ ਪੱਧਰੀ ਪੱਕੇ ਧਰਨੇ ਦੀ ਤਿਆਰੀ 25 ਨਵੰਬਰ ਦੀ ਮੀਟਿੰਗ ’ਤੇ ਟਿ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ 5 ਸਾਲਾਂ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਕੀਤੇ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।