23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹਿੰਮਤਪੁਰਾ ਅਤੇ ਪਿੰਡ ਕਾਲਾ ਟਿੱਬਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਬੱਲੂਆਣਾ, 23 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਅਤੇ ਕਾਲਾ ਟਿੱਬਾ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਬੱਸ ਰਵਾਨਾ ਹੋਈ। ਇਸ ਯਾਤਰਾ ਦੀ ਅਗਵਾਈ ਕੁਲਵੰਤ ਸਿੰਘ ਡਰਾਈਵਰ ਅਤੇ ਜਗਦੀਪ ਸਿੰਘ ਉਰਫ਼ ਵਿਕੀ ਨੇ ਇਕ ਗਾਈਡ ਵਜੋਂ ਕੀਤੀ।

ਅਜੀਤ ਡੈਸਕ 24-11-2026
ਬੱਲੂਆਣਾ, 23 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਅਤੇ ਕਾਲਾ ਟਿੱਬਾ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਬੱਸ ਰਵਾਨਾ ਹੋਈ। ਇਸ ਯਾਤਰਾ ਦੀ ਅਗਵਾਈ ਕੁਲਵੰਤ ਸਿੰਘ ਡਰਾਈਵਰ ਅਤੇ ਜਗਦੀਪ ਸਿੰਘ ਉਰਫ਼ ਵਿਕੀ ਨੇ ਇਕ ਗਾਈਡ ਵਜੋਂ ਕੀਤੀ। ਬਲਾਕ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ ਮਲਕੀਤ ਸਿੰਘ ਉਰਫ਼ ਗੋਰਾ ਬਰਾੜ ਹਿੰਮਤਪੁਰਾ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨੇ ਵੀ ਸੰਗਤਾਂ ਲਈ ਇਕ ਗਾਈਡ ਵਜੋਂ ਵਿਸ਼ੇਸ਼ ਤੌਰ ’ਤੇ ਕੰਮ ਕੀਤਾ। ਬੱਸ ਵਿਚ ਕਰੀਬ 40 ਯਾਤਰੀ ਹਾਜ਼ਰ ਸਨ। ਬੱਸ ਡਰਾਈਵਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਸੰਗਤਾਂ ਨੂੰ ਦੁਰਗਿਆਣਾ ਮੰਦਰ, ਸ੍ਰੀ ਹਰਿਮੰਦਰ ਸਾਹਿਬ ਜ਼ਲ੍ਹਿਆਂਵਾਲਾ ਬਾਗ਼ ਅਤੇ ਕੁੱਝ ਹੋਰ ਇਤਿਹਾਸਿਕ ਸਥਾਨਾਂ ਦੀ ਕਰਵਾਈ ਜਾਵੇਗੀ।
ਪਿਛਲੀ ਖ਼ਬਰ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।