26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਨੂੰ ਫਿਰ ਮਿਲੀ ਉਮੀਦ ਦੀ ਕਿਰਨ : ਸਾਹਿਲ ਛਾਬੜਾ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰਪੁਰਬ ਦੇ ਦਿਹਾੜੇ ਮੌਕੇ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਫਿਰ ਇਕੱਠੇ ਹੋਣ ਨਾਲ ਪੰਜਾਬ ਦੇ ਹਰ ਘਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਹਲਕਾ ਅਬੋਹਰ ਦੇ ਸਰਕਲ ਪ੍ਰਧਾਨ ਸਾਹਿਲ ਛਾਬੜਾ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਦੀ ਜਿੱਤ ਹੈ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰਪੁਰਬ ਦੇ ਦਿਹਾੜੇ ਮੌਕੇ ‘ਤੇ ਅਕਾਲੀ ਦਲ ਅਤੇ ਭਾਜਪਾ ਦੇ ਫਿਰ ਇਕੱਠੇ ਹੋਣ ਨਾਲ ਪੰਜਾਬ ਦੇ ਹਰ ਘਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਹਲਕਾ ਅਬੋਹਰ ਦੇ ਸਰਕਲ ਪ੍ਰਧਾਨ ਸਾਹਿਲ ਛਾਬੜਾ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਦੀ ਜਿੱਤ ਹੈ। ਸਾਹਿਲ ਛਾਬੜਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ। ਕਿਸਾਨ ਖੇਤਾਂ ਵਿਚ, ਨੌਜਵਾਨ ਨਸ਼ੇ ਤੋਂ, ਵਪਾਰੀ ਗੁੰਡਾਗਰਦੀ ਤੋਂ ਅਤੇ ਆਮ ਆਦਮੀ ਭ੍ਰਿਸ਼ਟਾਚਾਰ ਤੋਂ ਪਰੇਸ਼ਾਨ ਹੈ। ਲੋਕ ਬਦਲਾਅ ਚਾਹੁੰਦੇ ਸਨ ਅਤੇ ਇਹ ਗੱਠਜੋੜ ਉਸੇ ਬਦਲਾਅ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਹ ਦਿਨ ਅਜੇ ਵੀ ਯਾਦ ਹਨ ਜਦੋਂ ਸੜਕਾਂ ਬਣਦੀਆਂ ਸਨ, ਮੰਡੀਆਂ ਵਿਚ ਫ਼ਸਲ ਸਮੇਂ ਸਿਰ ਚੁੱਕੀ ਜਾਂਦੀ ਸੀ ਅਤੇ ਪੰਜਾਬ ਵਿਚ ਕਾਨੂੰਨ ਦਾ ਡਰ ਹੁੰਦਾ ਸੀ। 2027 ਵਿਚ ਐਨ.ਡੀ.ਏ ਸਰਕਾਰ ਆਉਣ ‘ਤੇ ਲੋਕ ਫਿਰ ਉਹੀ ਪੰਜਾਬ ਵੇਖਣਗੇ। ਅੰਤ ਵਿਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਨੇ ਫਿਰ ਉਮੀਦ ਨਾਲ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ।
ਪਿਛਲੀ ਖ਼ਬਰ ਕਾਂਗਰਸੀ ਨੇਤਾ ਸੁਧੀਰ ਭਾਦੂ ਵਲੋਂ ਘਰ-ਘਰ ਜਨ ਸੰਪਰਕ ਮੁਹਿੰਮ ਜਾਰੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਉਤਸਵ ਸਮਾਗਮਾਂ ਅੰਦਰ ਕੀਰਤਨ ਦੀ ਅੰਮ੍ਰਿਤ ਵਰਖਾ ਕਰਦੇ ਭਾਈ ਜਸਵੰਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।