26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਰੈਲੀ ਨੇ ਪੰਜਾਬ ’ਚ ਖ਼ੁਸ਼ਹਾਲੀ ਤੇ ਵਿਕਾਸ ਦੇ ਨਵੇਂ ਸੰਕਲਪ ਨੂੰ ਮਜ਼ਬੂਤ ਕੀਤਾ: ਵਿਧਾਇਕ ਸਵਨਾ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਵੀਰਵਾਰ ਨੂੰ ਮੋਗਾ ਵਿਖੇ ਸੰਪੰਨ ਹੋਈ ‘ਖ਼ੁਸ਼ਹਾਲ ਪੰਜਾਬ ਰੈਲੀ’ ਨੇ ਸੂਬੇ ਦੀ ਸਿਆਸਤ ਵਿਚ ਨਵੀਂ ਊਰਜਾ ਦਾ ਸੰਚਾਰ ਕੀਤਾ ਹੈ। ਇਹ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਜਨਤਾ ਸਾਹਮਣੇ ਰੱਖਣ ਅਤੇ ਮਿਸ਼ਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਮੁਹਿੰਮ ਦੇ ਆਗਾਜ਼ ਦਾ ਅਹਿਮ ਮੌਕਾ ਸਾਬਤ ਹੋਈ ਹੈ।

ਅਜੀਤ ਡੈਸਕ 27-11-2026
ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਵੀਰਵਾਰ ਨੂੰ ਮੋਗਾ ਵਿਖੇ ਸੰਪੰਨ ਹੋਈ ‘ਖ਼ੁਸ਼ਹਾਲ ਪੰਜਾਬ ਰੈਲੀ’ ਨੇ ਸੂਬੇ ਦੀ ਸਿਆਸਤ ਵਿਚ ਨਵੀਂ ਊਰਜਾ ਦਾ ਸੰਚਾਰ ਕੀਤਾ ਹੈ। ਇਹ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਜਨਤਾ ਸਾਹਮਣੇ ਰੱਖਣ ਅਤੇ ਮਿਸ਼ਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਮੁਹਿੰਮ ਦੇ ਆਗਾਜ਼ ਦਾ ਅਹਿਮ ਮੌਕਾ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਅਤੇ ਮਿਸ਼ਨ 2027 ਲਈ ‘ਆਪ’ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ, ਜੋ ਹਜ਼ਾਰਾਂ ਵਰਕਰਾਂ ਦੇ ਕਾਫ਼ਲੇ ਸਮੇਤ ਦਰਜਨਾਂ ਬੱਸਾਂ ਤੇ ਨਿੱਜੀ ਵਾਹਨਾਂ ਰਾਹੀਂ ਮੋਗਾ ਰੈਲੀ ਵਿਚ ਸ਼ਾਮਲ ਹੋਏ। ਰੈਲੀ ਉਪਰੰਤ ਜਾਰੀ ਬਿਆਨ ਵਿਚ ਵਿਧਾਇਕ ਸਵਨਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰ ਵਿਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਜ਼ ਸਿਆਸੀ ਵਾਅਦੇ ਕਰਨਾ ਨਹੀਂ, ਸਗੋਂ ਆਮ ਨਾਗਰਿਕ ਦੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰੈਲੀ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਵਿਸਥਾਰ ਨਾਲ ਪੇਸ਼ ਕੀਤਾ, ਜਦਕਿ ਸਮਾਰਟ ਰਾਸ਼ਨ ਕਾਰਡ ਵੰਡ ਦੀ ਸ਼ੁਰੂਆਤ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਵਾਲਾ ਕਦਮ ਹੈ। ਵਿਧਾਇਕ ਸਵਨਾ ਨੇ ਦਾਅਵਾ ਕੀਤਾ ਕਿ ਮੋਗਾ ਰੈਲੀ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਮਜ਼ਬੂਤ ਆਧਾਰ ਬਣੇਗੀ। ਉਨ੍ਹਾਂ ਕਿਹਾ ਕਿ ਰੈਲੀ ਵਿਚ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਦੇ ਭਾਰੀ ਉਤਸ਼ਾਹ ਨੇ ਵਿਰੋਧੀ ਧਿਰਾਂ ਦੀ ਨੀਂਦ ਉਡਾ ਦਿੱਤੀ ਹੈ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਵਿਰੋਧੀਆਂ ਦੀਆਂ ਸਾਰੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ।
ਪਿਛਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਅਬੋਹਰ ਦੀਆਂ ਚੋਣਾਂ ਸੰਪੰਨ ਅਗਲੀ ਖ਼ਬਰ ਸੰਜਨਾ ਰਾਣੀ ਨੇ ਇੰਟਰ-ਕਾਲਜ ਜੂਡੋ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।