28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਰਕੀਟ ਕਮੇਟੀ ਵਿਖੇ ਵਿਧਾਇਕ ਗੋਲਡੀ ਕੰਬੋਜ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਕਈਆਂ ਦਾ ਮੌਕੇ ’ਤੇ ਕਰਵਾਇਆ ਹੱਲ

ਜਲਾਲਾਬਾਦ , 27 ਨਵੰਬਰ ( ਜਸਕਰਨ ਸਿੰਘ ਤਨੇਜਾ )- ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ । ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਧਾਇਕ ਕੋਲ ਆਪਣੀਆਂ ਮੁਸ਼ਕਲਾਂ ਅਤੇ ਮੰਗਾਂ ਰੱਖੀਆਂ ।

ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ। ਤਸਵੀਰ- ਜਸਕਰਨ ਸਿੰਘ ਤਨੇਜਾ 28-11-2026
ਜਲਾਲਾਬਾਦ , 27 ਨਵੰਬਰ ( ਜਸਕਰਨ ਸਿੰਘ ਤਨੇਜਾ )- ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ । ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਧਾਇਕ ਕੋਲ ਆਪਣੀਆਂ ਮੁਸ਼ਕਲਾਂ ਅਤੇ ਮੰਗਾਂ ਰੱਖੀਆਂ । ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਿਤ ਮਾਮਲਿਆਂ ’ ਤੇ ਵਿਚਾਰ ਕੀਤਾ ਅਤੇ ਕਈ ਸਮੱਸਿਆਵਾਂ ਦਾ ਮੌਕੇ ’ ਤੇ ਹੀ ਹੱਲ ਕਰਵਾਇਆ , ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ । ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ । ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਹਨ । ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਭਵਿੱਖ ਵਿਚ ਵੀ ਲਗਾਤਾਰ ਯਤਨ ਜਾਰੀ ਰਹਿਣਗੇ ।
ਪਿਛਲੀ ਖ਼ਬਰ ਗਤਕਾ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਗਲੀ ਖ਼ਬਰ ਫ਼ਾਜ਼ਿਲਕਾ ਹਲਕੇ ਲਈ ‘ਵਿਕਾਸ ਪੁਰਸ਼’ ਬਣੇ ਵਿਧਾਇਕ ਸਵਨਾ- ਲਗਾਤਾਰ ਕਰਵਾ ਰਹੇ ਨੇ ਵਿਕਾਸ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।