ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਖਿਸਕਣ ਲੱਗਿਆ।
ਅਜੀਤ ਡੈਸਕ
28-11-2026