28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਫ਼ਾਜ਼ਿਲਕਾ ਹਲਕੇ ’ਚ ਲੋਕਾਂ ਦਾ ਪਿਆਰ ਅਤੇ ਸਮਰਥਨ 2027 ਦੀਆਂ ਚੋਣਾਂ ਲਈ ਨਵੀਂ ਉਮੀਦ ਦਾ ਪ੍ਰਤੀਕ- ਰਾਣਾ ਜਮਾਲ ਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਵਿਚ ਲੋਕਾਂ ਵਲੋਂ ਮਿਲ ਰਹੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੀਂ ਉਮੀਦ ਪੈਦਾ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨਾਲ ਮੁਲਾਕਾਤ ਕਰਨ ਉਪਰੰਤ ਕੀਤਾ।

ਰਾਣਾ ਰਾਜਿੰਦਰ ਸਿੰਘ ਜਮਾਲ ਕੇ ਫ਼ਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ 29-11-2026
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਵਿਚ ਲੋਕਾਂ ਵਲੋਂ ਮਿਲ ਰਹੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੀਂ ਉਮੀਦ ਪੈਦਾ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨਾਲ ਮੁਲਾਕਾਤ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੇ ਫ਼ਾਜ਼ਿਲਕਾ ਸ਼ਹਿਰ ਦੇ ਉੱਘੇ ਉਦਯੋਗਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਨਰੇਸ਼ ਸੇਤੀਆ, ਪਿੰਡ ਬੋਦੀਵਾਲਾ ਪੀਥਾ ਦੀ ਸਰਪੰਚ ਸ਼੍ਰੀਮਤੀ ਸ਼ਕੀਲਾ ਦੇਵੀ, ਨੰਦ ਲਾਲ, ਸਾਬਕਾ ਸਰਪੰਚ ਨੈਨ ਸਾਹਿਬ ਦੇ ਪਰਿਵਾਰਕ ਮੈਂਬਰਾਂ ਅਤੇ ਨੰਬਰਦਾਰ ਵਿਨੋਦ ਕੁਮਾਰ ਸਮੇਤ ਹੋਰ ਪਤਵੰਤੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਗੱਠਜੋੜ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਰੇਸ਼ ਸੇਤੀਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੋਤੇ ਦੇ ਜਨਮ ਦੀ ਵਧਾਈ ਦਿੱਤੀ ਗਈ। ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਕਿਹਾ ਕਿ ਮੁਲਾਕਾਤ ਦੌਰਾਨ ਸਾਰਿਆਂ ਵਲੋਂ ਮਿਲੇ ਪਿਆਰ, ਸਤਿਕਾਰ ਅਤੇ ਹਰ ਤਰ੍ਹਾਂ ਨਾਲ ਸਹਿਯੋਗ ਦੇ ਭਰੋਸੇ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਉਨ੍ਹਾਂ ਲਈ ਵੱਡੀ ਪੇ੍ਰਰਨਾ ਹੈ। ਉਨ੍ਹਾਂ ਦੱਸਿਆ ਕਿ ਨਰੇਸ਼ ਸੇਤੀਆ ਨੇ ਵੀ ਭਰੋਸਾ ਪ੍ਰਗਟਾਇਆ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਿਚ ਸਹਾਈ ਹੋ ਸਕਦਾ ਹੈ ਅਤੇ 2027 ਵਿਚ ਸਾਂਝੀ ਸਰਕਾਰ ਬਣਾਉਣ ਲਈ ਉਹ ਪੂਰੀ ਤਾਕਤ ਨਾਲ ਸਹਿਯੋਗ ਕਰਨਗੇ। ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਆਪਣੇ ਕਾਫ਼ਲੇ ਵਿਚ ਸ਼ਾਮਲ ਪਿੰਡ ਨਵਾਂ ਸਿਵਾਣਾ ਦੇ ਸਰਪੰਚ ਮਹਿੰਦਰ ਕੁਮਾਰ ਬਾਗੜੀਆ, ਪਿੰਡ ਮੁਰਾਦ ਵਾਲਾ ਭੋਮਗੜ੍ਹ ਦੇ ਸਰਪੰਚ ਮਦਨ ਲਾਲ ਬਾਗੜੀਆ, ਪਿੰਡ ਕੌੜਿਆਂ ਵਾਲੀ ਦੇ ਸਾਬਕਾ ਸਰਪੰਚ ਆਤਮਾ ਰਾਮ ਸੇਵਟਾ, ਪਿੰਡ ਮੁੱਠਿਆਂ ਵਾਲੀ ਦੇ ਸਰਪੰਚ ਕਾਲੂ ਰਾਮ ਕੱਸਵਾਂ, ਰੌਬਿਨ, ਜਗਤਾਰ ਸਿੱਧੂ, ਗੁਰਦਾਸ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਪ੍ਰਵੀਨ ਕੰਬੋਜ ਅਤੇ ਹੋਰ ਨੌਜਵਾਨ ਸਾਥੀਆਂ ਦਾ ਧੰਨਵਾਦ ਕੀਤਾ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਬਿਹਤਰ ਭਵਿੱਖ ਲਈ ਸਾਰੇ ਵਰਗਾਂ ਨੂੰ ਨਾਲ ਲੈ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇੱਕਜੁੱਟ ਹੋ ਕੇ ਕੰਮ ਕਰਨ।
ਪਿਛਲੀ ਖ਼ਬਰ ਨੌਜਵਾਨਾਂ ਨੇ ਸੁਤੰਤਰ ਭਵਨ ਵਿਖੇ 7 ਦਸੰਬਰ ਦੇ ਪਾਰਲੀਮੈਂਟ ਮਾਰਚ ਦੀਆਂ ਸੰਬੰਧੀ ਮੀਟਿੰਗ ਕੀਤੀ ਬਨੇਗਾ ਦੀ ਪ੍ਰਾਪਤੀ ਲਈ ਪ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਾ ਚੋਣ ਪ੍ਰੀਖਿਆ ਸ਼ਾਂਤੀਪੂਰਵਕ ਅਤੇ ਸਫਲਤਾਪੂਰਵਕ ਸੰਪੰਨ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।