28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਾਲਾਸਰ ਧਾਮ ਵਿਖੇ ਵਿਧਾਇਕ ਸਵਨਾ ਨੇ ਟੇਕਿਆ ਮੱਥਾ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮ-ਪਤਨੀ ਖ਼ੁਸ਼ਬੂ ਸਵਨਾ ਨੇ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਸ੍ਰੀ ਸਾਲਾਸਰ ਧਾਮ ਵਿਖੇ ਪਹੁੰਚ ਕੇ ਸ੍ਰੀ ਬਾਲਾ ਜੀ ਮਹਾਰਾਜ ਦੇ ਚਰਨਾਂ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਵਿਸ਼ਵਾਸ ਨਾਲ ਬਾਲਾ ਜੀ ਮਹਾਰਾਜ ਦੀ ਪੂਜਾ-ਅਰਚਨਾ ਕੀਤੀ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਤੇ ਫ਼ਾਜ਼ਿਲਕਾ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਸ੍ਰੀ ਸਾਲਾਸਰ ਧਾਮ ਵਿਖੇ ਸ੍ਰੀ ਬਾਲਾ ਜੀ ਦੇ ਦਰਬਾਰ ਵਿਚ ਨਤਮਸਤਕ ਹੁੰਦੇ ਹੋਏ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਉਨ੍ਹਾਂ ਦੀ ਧਰਮ-ਪਤਨੀ ਖ਼ੁਸ਼ਬੂ ਸਵਨਾ ਅਤੇ ਨਾਲ ਮੌਜੂਦ ਸਮੁੱਚੀ ਟੀਮ। ਅਜੀਤ ਤਸਵੀਰ 29-11-2026
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮ-ਪਤਨੀ ਖ਼ੁਸ਼ਬੂ ਸਵਨਾ ਨੇ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਸ੍ਰੀ ਸਾਲਾਸਰ ਧਾਮ ਵਿਖੇ ਪਹੁੰਚ ਕੇ ਸ੍ਰੀ ਬਾਲਾ ਜੀ ਮਹਾਰਾਜ ਦੇ ਚਰਨਾਂ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਵਿਸ਼ਵਾਸ ਨਾਲ ਬਾਲਾ ਜੀ ਮਹਾਰਾਜ ਦੀ ਪੂਜਾ-ਅਰਚਨਾ ਕੀਤੀ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਤੇ ਫ਼ਾਜ਼ਿਲਕਾ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬਾਲਾ ਜੀ ਮਹਾਰਾਜ ਦੇ ਦਰਬਾਰ ਵਿਚ ਅਰਦਾਸ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਫ਼ਾਜ਼ਿਲਕਾ ਦੀ ਜਨਤਾ ਦੀ ਸੇਵਾ ਕਰਨ ਦਾ ਜੋ ਮੌਕਾ ਮਿਲਿਆ ਹੈ, ਉਸ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣ। ਉਨ੍ਹਾਂ ਪ੍ਰਾਰਥਨਾ ਕੀਤੀ ਕਿ ਬਾਲਾ ਜੀ ਮਹਾਰਾਜ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੀ ਵੱਧ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦੀ ਸ਼ਕਤੀ ਬਖ਼ਸ਼ਣ। ਉਨ੍ਹਾਂ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਤਰੱਕੀ ਅਤੇ ਵਿਕਾਸ ਲਈ ਵੀ ਆਸ਼ੀਰਵਾਦ ਮੰਗਿਆ। ਵਿਧਾਇਕ ਨੇ ਕਾਮਨਾ ਕੀਤੀ ਕਿ ਇਲਾਕੇ ਵਿਚ ਆਪਸੀ ਭਾਈਚਾਰਾ, ਸ਼ਾਂਤੀ ਅਤੇ ਸਦਭਾਵਨਾ ਬਣੀ ਰਹੇ ਅਤੇ ਹਰ ਪਰਿਵਾਰ ਸੁਖੀ ਤੇ ਖ਼ੁਸ਼ਹਾਲ ਹੋਵੇ। ਇਸ ਧਾਰਮਿਕ ਯਾਤਰਾ ਦੌਰਾਨ ਵਿਧਾਇਕ ਅਤੇ ਉਨ੍ਹਾਂ ਦੀ ਧਰਮ-ਪਤਨੀ ਨੇ ਲੋਕ ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਉਹ ਭਵਿੱਖ ਵਿਚ ਵੀ ਜਨਤਾ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਅਤੇ ਫ਼ਾਜ਼ਿਲਕਾ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਗੇ। ਇਸ ਮੌਕੇ ਵਿਧਾਇਕ ਸਵਨਾ ਦੀ ਸਮੁੱਚੀ ਟੀਮ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਦੱਸਣਯੋਗ ਹੈ ਕਿ ਵਿਧਾਇਕ ਸਵਨਾ ਵਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲਗਾਤਾਰ ਦੂਜੀ ਵਾਰ ਫ਼ਾਜ਼ਿਲਕਾ ਤੋਂ ਆਪਣਾ ਉਮੀਦਵਾਰ ਐਲਾਨਦਿਆਂ ਪਾਰਟੀ ਟਿਕਟ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਹੈ। ਦੂਜੀ ਵਾਰ ਟਿਕਟ ਮਿਲਣ ਤੋਂ ਬਾਅਦ ਬਾਲਾ ਜੀ ਮਹਾਰਾਜ ਦਾ ਸ਼ੁਕਰਾਨਾ ਅਦਾ ਕਰਨ ਅਤੇ ਇਲਾਕੇ ਦੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣ ਦਾ ਆਸ਼ੀਰਵਾਦ ਲੈਣ ਲਈ ਉਹ ਆਪਣੀ ਟੀਮ ਸਮੇਤ ਸ੍ਰੀ ਸਾਲਾਸਰ ਸਰਕਾਰ ਦੀ ਸ਼ਰਨ ਵਿਚ ਪਹੁੰਚੇ।
ਪਿਛਲੀ ਖ਼ਬਰ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਜ਼ਿਲ੍ਹੇ ਵਿਚ ਨਸ਼ਾ ਤਸਕਰੀ, ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।