ਦਿਵਿਆਂਗ ਵਿਅਕਤੀਆਂ ਲਈ ਅੱਜ ਲਗਾਇਆ ਜਾਵੇਗਾ ਵਿਸ਼ੇਸ਼ ਸਹਾਇਤਾ ਕੈਂਪ
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਆਸਰਾ ਮਾਨਸਾ (ਮੰਨੂ ਆਸਰਾ ਬਰੇਟਾ) ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅੱਜ 30 ਨਵੰਬਰ ਦਿਨ ਸੋਮਵਾਰ ਨੂੰ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਆਸਰਾ ਮਾਨਸਾ (ਮੰਨੂ ਆਸਰਾ ਬਰੇਟਾ) ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅੱਜ 30 ਨਵੰਬਰ ਦਿਨ ਸੋਮਵਾਰ ਨੂੰ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਯੋਗ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ, ਵੀਲ ਚੇਅਰ, ਸਟਿੱਕ/ਵਾਕਰ, ਸੁਣਨ ਵਾਲੀ ਮਸ਼ੀਨ ਅਤੇ ਮਾਨਸਿਕ ਵਿਕਾਸ ਕਿੱਟ ਆਦਿ ਸਹਾਇਕ ਉਪਕਰਨ ਉਪਲਬਧ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ’ਚ ਪਹੁੰਚਣ ਵਾਲੇ ਲਾਭਪਾਤਰੀ ਆਪਣੇ ਨਾਲ ਆਧਾਰ ਕਾਰਡ, ਯੂ.ਡੀ.ਆਈ.ਡੀ. ਕਾਰਡ ਜਾਂ ਦਿਵਿਆਂਗਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫ਼ੋਟੋਆਂ ਜ਼ਰੂਰ ਲੈ ਕੇ ਆਉਣ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਰਧਾਰਿਤ ਸਮੇਂ ’ਤੇ ਸਰਕਾਰੀ ਹਸਪਤਾਲ, ਫ਼ਾਜ਼ਿਲਕਾ ਵਿਖੇ ਪਹੁੰਚਣ।