26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਲਦੇਵ ਸਿੰਘ ਮਿਆਦੀਆਂ ਭਾਜਪਾ ਦੇ ਅੰਮਿ੍ਤਸਰ ਦਿਹਾਤੀ ਉਪ-ਪ੍ਰਧਾਨ ਨਿਯੁਕਤ

ਅਜੀਤ ਡੈਸਕ 04-01-2026
ਓਠੀਆ, 3 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਭਾਜਪਾ ਪਾਰਟੀ ਵਲੋਂ ਬੀਜੇਪੀ ਪਾਰਟੀ ਦੀ ਮਜਬੂਤੀ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਪਾਰਟੀ ਤੋਂ ਬਾਗੀ ਹੋਏ ਪਨਗਰੇਨ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਰਾਜਾਸਾਂਸੀ ਦੇ ਸਾਬਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਜੋ ਕਿ ਭਾਜਪਾ ਵਿਚ ਸਾਮਿਲ ਹੋ ਗਏ ਸਨ, ਭਾਜਪਾ ਦੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦੇਂਦਿਆਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਉੱਪ ਪ੍ਰਧਾਨ ਨਿਯੁਗਤ ਕੀਤਾ ਗਿਆ | ਭਾਜਪਾ ਦੇ ਚੁਣੇ ਗਏ ਨਵੇਂ ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਮਿਆਦੀਆਂ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ |
ਉਨ੍ਹਾਂ ਨੇ ਮੇਰੇ ਵਲੋਂ ਪਾਰਟੀ ਵਿਚ ਨਿਭਾਈਆਂ ਸੇਵਾਵਾਂ ਬਦਲੇ ਮੈਨੂੰ ਜੋ ਅਹੁਦਾ ਦੇ ਕੇ ਨਿਵਾਜਿਆ ਹੈ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਪੰਜਾਬ ਵਿਚ ਭਾਜਪਾ ਨੂੰ ਮਜਬੂਤ ਕਰਨ ਲਈ ਸਰਹੱਦੀ ਪਿੰਡਾਂ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਕਿਸਾਨਾਂ ਲਈ ਕੰਮ ਕੀਤੇ ਗਏ ਹਨ ਉਸ ਲਈ ਲੋਕਾਂ ਨੂੰ ਜਾਗਰੂਕ ਕਰਾਂਗਾ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਰਾਤ ਦਿਨ ਕੰਮ ਕਰਾਂਗਾ | ਭਾਜਪਾ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ!

ਪਿਛਲੀ ਖ਼ਬਰ ਹਲਕਾ ਰਾਜਾਸਾਂਸੀ ਦੀ ਜਨਤਾ ਅੱਜ ਵੀ ਸੁੱਖ ਸਰਕਾਰੀਆ ਨਾਲ ਚਟਾਨ ਵਾਂਗ ਖੜ੍ਹੀ-ਕੱਕੜ <br/> ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।