28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਸ਼ਾ ਕਰਦੇ ਹੋਏ ਵਿਅਕਤੀ ਦੀ ਵੀਡਿਓ ਵਾਇਰਲ

ਅਜੀਤ ਡੈਸਕ 04-01-2026
ਪੁਲਿਸ ਨੇ ਕਾਬੂ ਕਰਕੇ ਨਸ਼ਾ ਛੁਡਾਓ ਕੇਂਦਰ 'ਚ ਕਰਵਾਇਆ ਦਾਖ਼ਲ
ਅੰਮਿ੍ਤਸਰ, 3 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਥਾਣਾ ਮਕਬੂਲਪੁਰਾ ਦੇ ਇਲਾਕੇ 'ਚ ਨਸ਼ਾ ਕਰਦੇ ਹੋਏ ਇਕ ਵਿਅਕਤੀ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਪੂਰਬੀ ਅਨੁਭਵ ਜੈਨ ਨੇ ਦੱਸਿਆ ਕਿ ਇਕ ਵਿਅਕਤੀ ਦੀ ਨਸ਼ਾ ਕਰਦੇ ਹੋਏ ਦੀ ਵੀਡਿਓ ਵਾਇਰਲ ਹੋਈ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਿਤ ਵਿਅਕਤੀ ਜਿਸਦੀ ਪਹਿਚਾਣ ਰਵਿੰਦਰ ਸਿੰਘ ਉਰਫ ਰਵੀ ਵਾਸੀ ਮਕਬੂਲਪੁਰਾ ਅੰਮਿ੍ਤਸਰ ਵਜੋਂ ਹੋਈ ਹੈ, ਨੂੰ ਤੁਰੰਤ ਕਾਬੂ ਕਰਕੇ ਇਸ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਨਸ਼ਾ ਛੁਡਾਉ ਕੇਂਦਰ ਅੰਮਿ੍ਤਸਰ ਵਿਖੇ ਦਾਖਲ ਕਰਵਾਇਆ ਗਿਆ |
ਪਿਛਲੀ ਖ਼ਬਰ ਸਕਾਰਪੀਓ ਸਵਾਰ ਹਾਈ-ਫਾਈ ਲੁਟੇਰਿਆਂ ਨੇ ਟਰੱਕ ਨੂੰ ਘੇਰ ਕੇ ਲੁੱਟਿਆ, ਡਰਾਈਵਰ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ ਸੀ. ਕੇ. ਡੀ. ਵਲੋਂ ਕਰਵਾਈ 'ਪਲੇਠੀ ਐਲੂਮਨੀ ਮੀਟ' ਦੌਰਾਨ ਸਾਬਕਾ ਵਿਦਿਆਰਥੀਆਂ ਨੇ ਯਾਦਾਂ ਕੀਤੀਆਂ ਤਾਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।