20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੰਤ ਬਾਬਾ ਹਜ਼ਾਰਾ ਸਿੰਘ ਗੁਰੂ ਕੇ ਬਾਗ ਤੇ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲਿਆਂ ਦੀ ਬਰਸੀ 23 ਨੂੰ -ਬਾਬਾ ਸਰਦਾਰਾ ਸਿੰਘ

ਅਜੀਤ ਡੈਸਕ 21-01-2026
ਜੇਠੂਵਾਲ, 20 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਕਾਰ ਸੇਵਾ ਵਾਲੇ ਸੰਤ ਬਾਬਾ ਹਜ਼ਾਰਾ ਸਿੰਘ ਗੁਰੂ ਕੇ ਬਾਗ ਵਾਲੇ ਅਤੇ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਵਾਲਿਆਂ ਦੀ ਸਲਾਨਾ ਬਰਸੀ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਉਲੀ ਸਾਹਿਬ ਘੁੱਕੇਵਾਲੀ ਵਿਖੇ ਪੂਰੀ ਸ਼ਰਧਾ ਸਾਹਿਤ ਮਨਾਈ ਜਾਵੇਗੀ | ਇਸ ਸੰਬੰਧੀ ਗੱਲਬਾਤ ਕਰਦਿਆਂ ਕਾਰਸੇਵਾ ਵਾਲੇ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਸੰਤਾਂ ਮਹਾਪੁਰਖਾਂ ਦੀ ਮਨਾਈ ਜਾ ਰਹੀ ਸਲਾਨਾ ਬਰਸੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਵਿਚ ਕੀਰਤਨੀ ਕਥਾਵਾਚਕ, ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਬਾਬਾ ਜੀ ਦੀ ਜੀਵਨੀ 'ਤੇ ਚਾਨਣਾ ਪਾਉਣਗੇ ਅਤੇ ਇਨ੍ਹਾਂ ਸਮਾਗਮਾਂ 'ਚ ਪੁੱਜ ਰਹੇ ਸੰਤਾਂ ਮਹਾਪੁਰਸ਼ਾਂ 'ਚ ਸੰਤ ਬਾਬਾ ਸੱਜਣ ਸਿੰਘ ਗੁਰੂ ਕੇ ਬਾਗ ਵਾਲੇ, ਬਾਬਾ ਕੰਵਲਜੀਤ ਸਿੰਘ ਉਦੋਕੇ, ਬਾਬਾ ਮੇਜਰ ਸਿੰਘ ਸੋਢੀ, ਸੰਤ ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ, ਸੰਤ ਬਾਬਾ ਨਿਰਮਲ ਸਿੰਘ ਯੂਪੀ ਵਾਲੇ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ |
ਪਿਛਲੀ ਖ਼ਬਰ ਨਸ਼ੇ ਦਾ ਇਲਾਜ ਕਰਵਾਉਣ ਦਾ ਬਹਾਨਾ ਲਾ ਕੇ ਪੁਲਿਸ ਵਲੋਂ ਚੁੱਕੇ 3 ਨੌਜਵਾਨ-ਮਾਪੇ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਤਾਲਮੇਲ ਕਮੇਟੀ ਦੇ ਬੈਨਰ ਹੇਠ ਪ੍ਰਸ਼ਾਸਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।