ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ <br/>
ਅਜੀਤ ਡੈਸਕ
21-01-2026
ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰੰਘ ਜੀ ਚਾਟੀਵਿੰਡ ਚੌਂਕ ਦੇ ਪ੍ਰਬੰਧਕਾਂ ਅਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਵਲੋਂ ਗੁਰੂ ਨਗਰੀ 'ਚ ਆਰੰਭੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਛੇਵਾਂ ਗੁਰਮਤਿ ਸਮਾਗਮ ਗੁਰਦੁਆਰਾ ਬੀਬੀ ਕੌਲਾਂ ਜੀ ਹਸਪਤਾਲ ਤਰਨ ਤਾਰਨ ਰੋਡ ਵਿਖੇ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ | ਇਸ ਮੌਕੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਸਰੂਪ ਸਿੰਘ ਜੀ ਹਜ਼ੂਰੀ ਰਾਗੀ ਅਤੇ ਵਿਸ਼ਾਲ ਸਿੰਘ ਕਥਾ ਵਾਚਕ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਸੰਗਤਾਂ ਨੂੰ ਕਥਾ ਕੀਰਤਨ ਦੀ ਛਹਿਬਰ ਲਾ ਕੇ ਨਿਹਾਲ ਕੀਤਾ | ਇਸ ਮੌਕੇ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੂੰ ਭਾਈ ਅਜੈਬ ਸਿੰਘ ਅਭਿਆਸੀ, ਵਧੀਕ ਮੈਨੇਜਰ ਜਸਬੀਰ ਸਿੰਘ, ਭਾਈ ਜਗਜੀਤ ਸਿੰਘ ਖ਼ਾਲਸਾ, ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਸਤਿੰਦਰ ਸਿੰਘ ਜੌਨੀ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁ: ਸਾਹਿਬ ਦੇ ਪ੍ਰਬੰਧਕ ਤੇ ਇਲਾਵਾ ਨਿਵਾਸੀ ਸੰਗਤਾਂ ਹਾਜ਼ਰ ਸਨ |
ਅੱਜ ਦਾ ਗੁਰਮਤਿ ਸਮਾਗਮ : ਮਿਤੀ : 21 ਜਨਵਰੀ, ਬੁੱਧਵਾਰ | • ਸਮਾਂ : ਸ਼ਾਮ 6 ਤੋਂ ਰਾਤ 8.30 ਵਜੇ ਤੱਕ • ਸਥਾਨ : ਗੁ: ਮੀਰੀ ਪੀਰੀ ਸਾਹਿਬ ਕੋਟ ਆਤਮਾ ਰਾਮ, ਨਜ਼ਦੀਕ ਪੱਥਰਾਂ ਵਾਲੀ ਪਾਰਕ |