20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 16 ਨੂੰ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26 ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਤੇ ਰੂਟ ਨੂੰ ਲੈ ਕੇ ਕੀਤੀ ਇਕੱਤਰਤਾ ਦੌਰਾਨ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਜੈਬ ਸਿੰਘ ਅਭਿਆਸੀ, ਜਤਿੰਦਰਪਾਲ ਸਿੰਘ, ਹਰਪਾਲ ਸਿੰਘ ਰੰਧਾਵਾ, ਅਮਨਦੀਪ ਕੌਰ ਤੇ ਹੋਰ ਸ਼ਖਸੀਅਤਾਂ | ਤਸਵੀਰ : ਨਿਰਮਲ ਸਟੂਡੀਓ <br/> 21-01-2026
ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ 26 ਜਨਵਰੀ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਰੂਟ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਤੇ ਮੈਨੇਜਰ ਗੁ : ਸ਼ਹੀਦਗੰਜ ਸਾਹਿਬ ਜਤਿੰਦਰਪਾਲ ਸਿੰਘ ਵਲੋਂ ਪੁਲਿਸ ਤੇ ਟਰੈਫਿਕ ਅਧਿਕਾਰੀਆਂ, ਗਤਕਾ ਅਖਾੜਿਆਂ ਦੇ ਮੁਖੀਆਂ ਤੇ ਹੋਰਨਾਂ ਧਾਰਿਮਕ ਜਥੇਬੰਦੀਆਂ ਨਾਲ ਇਕੱਤਰਤਾ ਕੀਤੀ ਗਈ | ਮੈਨੇਜਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਘੰਟਾ ਘਰ, ਜਲਿ੍ਹਆਂ ਵਾਲਾ ਬਾਗ, ਘਿਉ ਮੰਡੀ ਚੌਕ, ਸ਼੍ਰੀ ਗੁਰੂ ਨਾਨਕ ਦੇਵ ਜੀ ਗਰਲਜ਼ ਸਕੂਲ, ਸੁਲਤਾਨਵਿੰਡ ਚੌਕ ਅਤੇ ਰੋਡ, ਸੌ ਫੁੱਟੀ ਰੋਡ ਚੌਂਕ, ਤੇਜ ਨਗਰ ਚੌਂਕ, ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਪੁੱਜ ਕੇ ਸਮਾਪਤ ਹੋਵੇਗਾ | ਮੈਨੇਜਰ ਨੇ ਦੱਸਿਆ ਕਿ ਇਸ ਦੌਰਾਨ ਸਮੂਹ ਗਤਕਾ ਅਖਾੜਾ ਦੇ ਮੁਖੀਆਂ ਤੇ ਪ੍ਰਬੰਧਕਾਂ ਨਾਲ ਵਿਸ਼ੇਸ਼ ਇਕੱਤਰਤਾ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਨਗਰ ਕੀਰਤਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਸਟੰਟ ਆਦਿ ਨਾ ਕੀਤੇ ਜਾਣ, ਕੇਵਲ ਗਤਕੇ ਦੇ ਖ਼ਾਲਸਾਈ ਜੌਹਰ ਹੀ ਦਿਖਾਏ ਜਾਣ | ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਆਪਣੀਆਂ ਨਿੱਜੀ ਗੱਡੀਆਂ, ਆਟੋ ਰਿਕਸ਼ਾ, ਈ-ਰਿਕਸ਼ੇ ਆਦਿ ਪਾਲਕੀ ਸਾਹਿਬ ਦੇ ਪਿੱਛੇ ਰੱਖਣ ਅਤੇ ਨਗਰ ਕੀਰਤਨ ਸਮੇਂ ਪ੍ਰਬੰਧਕਾਂ ਦਾ ਸਹਿਯੋਗ ਕੀਤਾ ਜਾਵੇ ਤਾਂ ਕਿ ਆਵਾਜਾਈ ਵਿਚ ਵੀ ਕੋਈ ਵਿਘਨ ਨਾ ਪਵੇ | ਇਸ ਇਕੱਤਰਤਾ ਵਿਚ ਉਕਤ ਪ੍ਰਬੰਧਕਾਂ ਤੇ ਮੈਂਬਰਾਂ ਤੋਂ ਇਲਾਵਾ ਸੀਨੀਅਰ ਪੁਲਿਸ ਅਧਿਕਾਰੀ ਏਡੀਸੀਪੀ ਸਪੈਸ਼ਲ ਹਰਪਾਲ ਸਿੰਘ ਰੰਧਾਵਾ ਤੇ ਏਡੀਸੀਪੀ ਟਰੈਫਿਕ ਅਮਨਦੀਪ ਕੌਰ, ਜਗਜੀਤ ਸਿੰਘ ਜੱਗੀ ਤੇ ਤਰਵਿੰਦਰ ਸਿੰਘ ਇੰਚਾਰਜ, ਸੇਵਕ ਜਥਾ ਕੜਾਹ ਪ੍ਰਸ਼ਾਦ ਦੇ ਸਰਪ੍ਰਸਤ ਜਗਜੀਤ ਸਿੰਘ ਖਾਲਸਾ ਅਤੇ ਸਤਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਏ. ਆਈ. ਸੀ. ਟੀ. ਈ.-ਪ੍ਰਯੋਜਿਤ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਸਮਾਪਤੀ ਸਮਾਗਮ... ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।