20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕਿਸਾਨ ਮਜ਼ਦੂਰ ਮੋਰਚਾ ਦੇ ਗਿ੍ਫਤਾਰ ਆਗੂਆਂ ਦੀ ਹੋਈ ਰਿਹਾਈ-ਜਥੇਬੰਦੀਆਂ ਵਲੋਂ ਸਵਾਗਤ <br/>

ਅਜੀਤ ਡੈਸਕ 21-01-2026
ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਕਿਸਾਨ ਮਜ਼ਦੂਰ ਮੋਰਚਾ ਦੇ ਗਿ੍ਫਤਾਰ ਕੀਤੇ ਗਏ ਆਗੂਆਂ ਅਤੇ ਵਰਕਰਾਂ ਨੂੰ ਅੱਜ ਜੇਲ੍ਹਾਂ 'ਚੋਂ ਰਿਹਾਅ ਕਰ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕੇ. ਐੱਮ. ਐੱਮ. ਵਲੋਂ ਹਰਵਿੰਦਰ ਸਿੰਘ ਮਸਾਣੀਆਂ, ਲਖਵਿੰਦਰ ਸਿੰਘ ਵਰਿਆਮ ਨੰਗਲ, ਰਣਜੀਤ ਸਿੰਘ ਕਲੇਰ ਬਾਲਾ ਅਤੇ ਕੰਵਰਦਲੀਪ ਸੈਦੋਲੇਹਲ ਦੀ ਡੀ. ਆਈ. ਜੀ. ਅੰਮਿ੍ਤਸਰ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਦਿਹਾਤੀ ਸੋਹੇਲ ਮੀਰ ਕਾਸਿਮ ਦਰਮਿਆਨ 2 ਘੰਟੇ ਦੇ ਕਰੀਬ ਚੱਲੀ ਮੀਟਿੰਗ ਤੋਂ ਬਾਅਦ ਆਗੂਆਂ ਦੀ ਰਿਹਾਈ ਸ਼ੁਰੂ ਹੋ ਗਈ ਅਤੇ ਇਸ ਦਰਮਿਆਨ ਗੁਰਦਾਸਪੁਰ ਤਰਨ ਤਾਰਨ ਅਤੇ ਸੰਗਰੂਰ 'ਚ ਗਿ੍ਫਤਾਰ ਕੀਤੇ ਗਏ ਆਗੂਆਂ ਨੂੰ ਰਾਤ 11 ਵਜੇ ਤੱਕ ਰਿਹਾਅ ਕਰ ਦਿੱਤਾ ਗਿਆ ਪਰ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਨਾਲ ਦੋ ਆਗੂਆਂ ਗੁਰਦੇਵ ਸਿੰਘ ਗੱਗੋਮਾਹਲ ਅਤੇ ਪ੍ਰਭਜੋਤ ਸਿੰਘ ਗੁਜਰਪੁਰਾ ਦੀ ਰਿਹਾਈ ਨੂੰ ਲੈ ਕੇ ਸਰਕਾਰ ਲਗਾਤਾਰ ਟਾਲ ਮਟੋਲ ਕਰਦੀ ਰਹੀ ਅਤੇ ਰਾਤ ਵੇਲੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਵੇਰੇ 8 ਵਜੇ ਰਿਹਾਅ ਕਰਨ ਦਾ ਭਰੋਸਾ ਦਵਾਇਆ ਗਿਆ ਪਰ ਇਸ ਭਰੋਸੇ 'ਤੇ ਵੀ ਸਰਕਾਰ ਖਰੀ ਨਹੀਂ ਉਤਰੀ, ਜਿਸ ਦੇ ਚਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਮਜ਼ਦੂਰ ਮੋਰਚੇ ਦੇ ਐਮਰਜੰਸੀ 'ਚ ਐਸਐਸਪੀ ਦਫਤਰ ਸੰਗਰੂਰ ਅਤੇ ਅੰਮਿ੍ਤਸਰ ਵਿਚ ਧਰਨੇ ਦੇਣ ਦੇ ਪ੍ਰੋਗਰਾਮ ਉਲੀਕਣਾ ਪਿਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਰਵਣ ਸਿੰਘ ਪੰਧੇਰ ਅਤੇ ਸਾਥੀਆਂ ਨੂੰ ਰਿਹਾਅ ਕਰ ਦਿੱਤਾ | ਇਸ ਮੌਕੇ ਰਿਹਾਈ ਤੋਂ ਬਾਅਦ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਬਾਅ ਨਾਲ ਕਿਸਾਨ ਅੰਦੋਲਨ ਨਹੀਂ ਟੁੱਟੇਗਾ, ਸਗੋਂ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨੂੰ ਜਵਾਬਦੇਹ ਹਨ ਇਸ ਲਈ ਇਹ ਲੋਕਾਂ ਦੇ ਸਵਾਲਾਂ ਤੋਂ ਭੱਜ ਨਹੀਂ ਸਕਦੀਆਂ |

ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੇ ਸਰਕਾਰੀ ਗੁਰੂ ਨਾਨਕ ਗ੍ਰੈਜੂਏਟ ਕਾਲਜ ਵਿਖੇ ਮਨਾਇਆ ਲੋਹੜੀ ਤਿਉਹਾਰ <br/> ਅਗਲੀ ਖ਼ਬਰ ਅੰਮਿ੍ਤਸਰ ਪੰਜਾਬ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।