20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 21-01-2026

ਸੁਲਤਾਨਵਿੰਡ, 20 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਚਲਾਏ ਗਏ ਕੈਸੋ ਅਪ੍ਰੇਸ਼ਨ ਦੌਰਾਨ ਇਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਦੇਖ ਕਿ ਇਕਦਮ ਘਬਰਾ ਕੇ ਪਿੱਛੇ ਮੁੜਨ ਲੱਗਿਆ ਤਾਂ ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸਦੀ ਜੇਬ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਭਾਈਆ ਪੁੱਤਰ ਝਿਰਮਲ ਸਿੰਘ ਵਾਸੀ ਪਿੰਡ ਵਰਿਆਮ ਨੰਗਲ ਪੁਲਿਸ ਥਾਣਾ ਕੱਥੂਨੰਗਲ ਹਾਲ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਜੋਂ ਹੋਈ |

ਪਿਛਲੀ ਖ਼ਬਰ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰੇ ਸਰਕਾਰ-ਸਨੋਤਰਾ, ਧਵਨ <br/> ਅਗਲੀ ਖ਼ਬਰ ਸਪੋਰਟਸ ਸਾਇੰਸਿਜ਼ ਐਂਡ ਮੈਡੀਸਨ ਨੂੰ 'ਨੈਸ਼ਨਲ ਬੈਸਟ ਇੰਸਟੀਚਿਊਸ਼ਨ ਫਾਰ ਸਪੋਰਟਸ ਸਾਇੰਸਿਜ਼-ਬੇਸਿਡ ਕੋਰਸਿਜ਼ ਇਨ ਇੰਡੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।