20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰੇ ਸਰਕਾਰ-ਸਨੋਤਰਾ, ਧਵਨ <br/>

ਅਜੀਤ ਡੈਸਕ 21-01-2026

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਅਜੇ ਕੁਮਾਰ ਸਨੋਤਰਾ ਅਤੇ ਜ਼ਿਲ੍ਹਾ ਸਕੱਤਰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਰਾਕੇਸ਼ ਧਵਨ ਦੀ ਸਾਂਝੀ ਅਗਵਾਈ ਹੇਠ ਸੂਬਾ ਪੱਧਰੀ ਮੀਟਿੰਗ ਹੋਈ |ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਗਣਤੰਤਰ ਦਿਵਸ ਮੌਕੇ ਸਾਰੇ ਜਿਲਿ੍ਹਆਂ 'ਚੋਂ ਪੰਜਾਬ ਸਰਕਾਰ ਦੇ ਨਾਮ ਰੋਸ ਪੱਤਰ ਭੇਜੇ ਜਾਣਗੇ |ਆਗੂਆਂ ਨੇ ਪੰਜਾਬ ਸਰਕਾਰ 'ਤੇ ਮੁਲਾਜ਼ਮਾਂ ਨਾਲ਼ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐਨ ਪੀ ਐਸ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿ੍ਹਆ ਹੈ | ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ ਤੋਂ 1140 ਗ੍ਰਾਮ ਗਾਂਜੇ ਸਮੇਤ ਇਕ ਲੜਕੀ ਗਿ੍ਫ਼ਤਾਰ <br/> ਅਗਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।