20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅਖੰਡ ਪਰਮ ਧਾਮ ਸ਼ਿਵਾਲਾ ਰੋਡ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 21-01-2026
ਅੰਮਿ੍ਤਸਰ, 20 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਅਖੰਡ ਪਰਮ ਧਾਮ ਸ਼ਿਵਾਲਾ ਰੋਡ ਵਿਖੇ ਆਚਾਰਿਆ ਮਹਾਮੰਡਲੇਸ਼ਵਰ ਸਵਾਮੀ ਪਰਮਾਨੰਦ ਗਿਰੀ ਮਹਾਰਾਜ ਦੀ ਕ੍ਰਿਪਾ ਨਾਲ ਸਵਾਮੀ ਮੂਲਾ ਆਨੰਦ ਦੀ ਰਹਿਨੁਮਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕਿ੍ਸ਼ਨ ਸ਼ਰਮਾ ਨੇ ਸੰਤਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਸ਼ਰਮ ਵਿਖੇ ਲਗਾਏ ਕੈਂਪ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਸਮਾਜਿਕ ਸੰਸਥਾ ਵਲੋਂ ਵੱਧ ਤੋਂ ਵੱਧ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਲੋੜਵੰਦਾਂ ਦੀ ਸੇਵਾ ਹੋ ਸਕੇ | ਕੈਂਪ ਦੌਰਾਨ ਡਾਕਟਰ ਓਮ ਪ੍ਰਕਾਸ਼ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ | ਪਰਮਾਨੰਦ ਆਸ਼ਰਮ ਦੇ ਪੂਰੀ ਟੀਮ ਵਲੋਂ ਬਾਲ ਕਿ੍ਸ਼ਨ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੁਲਕ ਰਾਜ, ਰਣਜੀਤ ਭਾਰਦਵਾਜ, ਪੰਨਾ ਲਾਲ, ਡਾ. ਦਿਨੇਸ਼ ਸ਼ਰਮਾ, ਗੌਰਵ ਖੰਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੋਟਲ 'ਚ ਠਹਿਰੀ ਐੱਨ. ਆਰ. ਆਈ. ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਪਤੀ ਗਿ੍ਫ਼ਤਾਰ <br/> ਅਗਲੀ ਖ਼ਬਰ 'ਜ਼ਫ਼ਰਨਾਮਾ' ਬਾਣੀ' ਜ਼ੁਬਾਨੀ ਸਰਵਨ ਕਰਾਉਣ 'ਤੇ ਗੁਰਨੂਰ ਸਿੰਘ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।