ਛੀਨਾ ਨੇ ਨਿਤਿਨ ਨਬੀਨ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ 'ਤੇ ਦਿੱਤੀ ਵਧਾਈ <br/>
ਅਜੀਤ ਡੈਸਕ
21-01-2026
ਉਨ੍ਹਾਂ ਕਿਹਾ ਕਿ ਸ੍ਰੀ ਨਬੀਨ ਰਾਜਨੀਤੀ 'ਚ ਅਹਿਮ ਕਿਰਦਾਰ ਨਿਭਾਉਂਦਿਆਂ ਚਾਰ ਵਾਰ ਵਿਧਾਇਕ ਰਹੇ ਹਨ ਤੇ ਬਿਹਾਰ ਸਰਕਾਰ 'ਚ ਸੜਕ ਨਿਰਮਾਣ ਮੰਤਰੀ ਹਨ ਅਤੇ ਲਗਾਤਾਰ ਚਾਰ ਵਾਰ ਬਾਂਕੀਪੁਰ ਵਿਧਾਨ ਸਭਾ ਹਲਕਾ ਜਿੱਤਣ ਤੋਂ ਬਾਅਦ ਆਪਣੀ ਦੂਰਅੰਦੇਸ਼ੀ ਸੋਚ ਸਦਕਾ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਬਿਨਾਂ ਭੇਦਭਾਵ ਦੇ ਵਿਰਾਸਤੀ ਸਿਆਸਤ ਰਾਹੀਂ ਅਗਾਂਹ ਤੋਰਦਿਆਂ ਸਰਕਾਰ ਅਤੇ ਸੰਗਠਨ 'ਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਜੋ ਕਿ ਹੁਣ ਸ੍ਰੀ ਜੇ. ਪੀ. ਨੱਡਾ ਦੀ ਜਗ੍ਹਾ ਲੈਣਗੇ | ਸ: ਛੀਨਾ ਨੇ ਸ੍ਰੀ ਨਬੀਨ ਤੋਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਪਾਰਟੀ ਨਵੀਆਂ ਉਚਾਈਆਂ ਨੂੰ ਛੂਹੇਗੀ ਅਤੇ ਰਾਸ਼ਟਰ ਨਿਰਮਾਣ ਅਤੇ ਜਨਤਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਗੇ |